22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦੇਗੀ- ਬਲਾਕੀਪੁਰ

ਅਜੀਤ ਡੈਸਕ 07-04-2026
ਕਟਾਰੀਆਂ, 6 ਅਪ੍ਰੈਲ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਮਕਸੂਦਪੁਰ-ਸੂੰਢ ਮੰਡੀ 'ਚ ਕਣਕ ਦੀ ਖਰੀਦ ਲਈ ਚੱਲ ਰਹੀ ਤਿਆਰੀ ਸੰਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਮੰਡੀ 'ਚ ਉੱਗੇ ਘਾਹ-ਫ਼ੂਸ ਦੀ ਸਫ਼ਾਈ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸੇ ਵੀ ਕਿਸਾਨ ਵੀਰ ਨੂੰ ਮੰਡੀ ਕਣਕ ਲਿਆਉਣ ਤੇ ਲਹਾਉਣ ਸਮੇਂ ਕੋਈ ਪ੍ਰੇਸ਼ਾਨੀ ਨਾ ਆਵੇ | ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਾਵੇਂ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ ਪਰ ਮਕਸੂਦਪੁਰ-ਸੂੰਢ ਦਾਣਾ ਮੰਡੀ 'ਚ ਕਣਕ ਦੀ ਆਮਦ ਆਖਰ ਦੇਰ ਨਾਲ ਸ਼ੁਰੂ ਹੁੰਦੀ ਹੈ | ਉਨ੍ਹਾਂ ਕਿਹਾ ਕਿ ਕਿਸਾਨ ਭਰਾ ਜਲਦਬਾਜ਼ੀ ਵਿਚ ਕਣਕ ਹਰੀ ਵਢਾ ਕੇ ਮੰਡੀ ਨਾ ਲਿਆਉਣ, ਸਗੋਂ ਪੂਰੀ ਤਰ੍ਹਾਂ ਨਾਲ ਪੱਕ ਚੁੱਕੀ ਕਣਕ ਦੀ ਫ਼ਸਲ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਕਿਸੇ ਵੀ ਕਿਸਾਨ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ | ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਾਰ ਦੀ ਤਰ੍ਹਾਂ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਤੇ ਜਿਣਸ ਦੀ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ 'ਚ ਸਰਕਾਰੀ ਹਦਾਇਤਾਂ ਅਨੁਸਾਰ ਕੀਤੀ ਜਾਵੇਗੀ |
ਪਿਛਲੀ ਖ਼ਬਰ ਅਲਾਚੌਰ ਤੋਂ ਨਵਾਂਸ਼ਹਿਰ ਤੱਕ ਦੀ ਸੜਕ 5.5 ਕਰੋੜ 'ਚ ਬਣੇਗੀ- ਪਾਠਕ ਅਗਲੀ ਖ਼ਬਰ ਗੁਰਬਾਣੀ ਹੀ ਸਭ ਦੁੱਖਾਂ ਦੀ ਦਵਾ- ਗਿਆਨੀ ਗੁਰਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।