23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਚੇਅਰਮੈਨ ਜਲਾਲਪੁਰ ਦੀ ਚੋਣਾਂ ਦੌਰਾਨ ਡਿਊਟੀ ਲੱਗਣਾ ਉਨ੍ਹਾਂ ਦੀ ਕਾਬਲੀਅਤ ਦਾ ਸਬੂਤ- ਸਤਨਾਮ ਜਲਾਲਪੁਰ

ਅਜੀਤ ਡੈਸਕ 10-04-2026
ਕਾਠਗੜ੍ਹ, 9 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੂਰੀ ਲੀਡਰਸ਼ਿਪ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਦੀ ਕਾਬਲੀਅਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਾਰਟੀ ਵੱਲੋਂ ਚੋਣਾਂ ਦੇ ਦੌਰਾਨ ਗੁਜਰਾਤ, ਛੱਤੀਸਗੜ੍ਹ ਤੇ ਹਰਿਆਣਾ ਵਿੱਚ ਚੋਣ ਪ੍ਰਚਾਰ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ | ਜਿਸ 'ਤੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਮਿਲੀ ਜ਼ਿਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਇਆ ਜਾਵੇਗਾ | ਉਹ ਆਪਣੀ ਪਾਰਟੀ ਦੇ ਵਫ਼ਾਦਾਰ ਸਿਪਾਹੀ ਦੇ ਤੌਰ 'ਤੇ ਵੀ ਮੰਨੇ ਜਾਂਦੇ ਹਨ ਤੇ ਪਾਰਟੀ ਵੀ ਉਨ੍ਹਾਂ 'ਤੇ ਪੂਰਾ ਵਿਸ਼ਵਾਸ ਕਰਦੀ ਹੈ |
ਪਿਛਲੀ ਖ਼ਬਰ ਸੰਤ ਬਾਬਾ ਮਹਿੰਦਰ ਪਾਲ ਵੱਲੋਂ ਰਾਜ ਕੁਮਾਰ ਚੱਬੇਵਾਲ ਦਾ ਸਨਮਾਨ ਅਗਲੀ ਖ਼ਬਰ ਬੰਗਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 10 ਅਪ੍ਰੈਲ ਨੂੰ -ਡਾ. ਲਛਮਣ ਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।