12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬੇਵਕਤ ਪਏ ਮੀਂਹ ਕਾਰਨ ਪਿੰਡ ਆਦੋਆਣਾ ਵਿਖੇ ਪੱਕੀਆਂ ਫਸਲਾਂ ਦਾ ਹੋਇਆ ਭਾਰੀ ਨੁਕਸਾਨ

ਅਜੀਤ ਡੈਸਕ 11-04-2026
ਬਲਾਚੌਰ, 10 ਅਪ੍ਰੈਲ (ਨਰੇਸ਼ ਧੌਲ)-ਪਿਛਲੇ ਦਿਨੀ ਇਲਾਕੇ ਅੰਦਰ ਪਏ ਬੇਵਕਤੇ ਮੀਂਹ ਕਾਰਨ ਇਲਾਕੇ ਅੰਦਰ ਜਿੱਥੇ ਬਹੁ ਗਿਣਤੀ ਕਿਸਾਨਾਂ ਦੀਆਂ ਪੱਕੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਉੱਥੇ ਪਿੰਡ ਆਦੋਆਣਾ ਦੇ ਕਿਸਾਨਾਂ ਸੁਰਿੰਦਰ ਸਿੰਘ ਭਾਟੀਆ, ਮਨੋਹਰ ਲਾਲ ਭਾਟੀਆ, ਰਕੇਸ਼ ਕੁਮਾਰ, ਰਾਜ ਕੁਮਾਰ, ਨੀਰੂ ਚੌਧਰੀ, ਸੋਹਣ ਲਾਲ ਫੌਜੀ ਆਦਿ ਦੀਆਂ ਫਸਲਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਮਹਿੰਗੇ ਭਾਅ ਦੇ ਬੀਜ ਅਤੇ ਖਾਦਾਂ ਪਾਉਣ ਦੇ ਨਾਲ-ਨਾਲ ਸਖ਼ਤ ਮਿਹਨਤ ਕਰਨ ਉਪਰੰਤ ਵੀ ਇਸ ਵਾਰ ਕਿਸਾਨਾਂ ਦੇ ਪੱਲੇ ਨਿਰਾਸ਼ਾ ਹੀ ਪੈ ਰਹੀ ਦਿਖਾਈ ਦਿੰਦੀ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਦਾ ਧੰਦਾ ਜਿੱਥੇ ਪਹਿਲਾਂ ਹੀ ਵੱਖ-ਵੱਖ ਤਰਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਬੇ-ਮੌਸਮੇ ਭਾਰੀ ਮੀਂਹ ਕਾਰਨ ਪੱਕਣ ਕਿਨਾਰੇ ਖੜ੍ਹੀਆਂ ਕਣਕ ਦੀਆਂ ਫਸਲਾਂ ਹੇਠਾਂ ਧਰਤੀ 'ਤੇ ਵਿਛ ਗਈਆਂ ਹਨ, ਜਿਸ ਨਾਲ ਜਿੱਥੇ ਕਣਕ ਦੀ ਕਟਾਈ ਕਰਨ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ ਉਥੇ ਕਣਕ ਦੇ ਝਾੜ ਵਿੱਚ ਵੀ ਵੱਡੀ ਗਿਰਾਵਟ ਪਾਈ ਜਾਵੇਗੀ | ਇਲਾਕੇ ਅੰਦਰ ਬਹੁਤ ਗਿਣਤੀ ਕਿਸਾਨਾਂ ਵੱਲੋਂ ਠੇਕੇ 'ਤੇ ਖੇਤ ਲੈ ਕੇ ਖੇਤੀ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਹੋਰ ਵੀ ਵੱਡੀ ਮਾਰ ਝੱਲਣੀ ਪੈ ਰਹੀ ਹੈ | ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰ ਜ਼ੋਰ ਮੰਗ ਕੀਤੀ ਹੈ ਕਿ ਮੀਂਹ ਨਾਲ ਹੋਏ ਨੁਕਸਾਨ ਦੀ ਗਿਦਾਵਰੀ ਕਰਵਾ ਕੇ ਬਣਦਾ ਮੁਆਵਜਾ ਦਿੱਤਾ ਜਾਵੇ ਤਾਂ ਜੋ ਨਿਰਾਸ਼ ਹੋਏ ਕਿਸਾਨਾਂ ਨੂੰ ਰਾਹਤ ਮਹਿਸੂਸ ਹੋ ਸਕੇ |
ਪਿਛਲੀ ਖ਼ਬਰ ਬੇਹਦ ਸਫ਼ਲ ਰਹੀ ਨਾਟਕ 'ਰਾਹਾਂ ਵਿਚ ਅੰਗਿਆਰ ਬੜੇ ਸੀ' ਦੀ ਸਟੇਜ ਪੇਸ਼ਕਾਰੀ ਅਗਲੀ ਖ਼ਬਰ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਦੇ ਵਿਦਿਆਥੀਆਂ ਦਾ ਸਿੱਖਿਆਤਮਕ ਟੂਰ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।