11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੁਬਾਰਕਪੁਰ ਵਿਖੇ ਮਮਤਾ ਦਿਵਸ ਮਨਾਇਆ

ਅਜੀਤ ਡੈਸਕ 11-04-2026
ਨਵਾਂਸ਼ਹਿਰ, 10 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ) - ਸਿਹਤ ਵਿਭਾਗ ਵਲੋਂ ਪਿੰਡ ਮੁਬਾਰਕਪੁਰ ਵਿਖੇ ਮਮਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸੀ.ਐਚ.ਓ ਡਾ. ਸਤਪ੍ਰੀਤ ਕੌਰ ਨੇ ਕਿਹਾ ਕਿ ਹਫਤੇ 'ਚ ਇਕ ਦਿਨ ਮਮਤਾ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮੁੱਖ ਮੰਤਵ ਬੱਚਿਆਂ ਨੂੰ ਮਾਰੂ ਰੋਗਾਂ ਜਿਵੇਂ ਪੋਲੀਓ, ਕਾਲੀ ਕਾਂਸੀ, ਟੀ.ਬੀ, ਨਮੋਨੀਆ, ਖਸਰਾ, ਰੁਬੇਲਾ, ਅੰਧਰਾਤਾ, ਦਿਮਾਗੀ ਬੁਖਾਰ, ਗਲ ਘੋਟੂ ਅਤੇ ਟੈਟਨਸ ਆਦਿ ਤੋਂ ਬਚਾਅ ਦੇ ਟੀਕੇ ਲਗਾਉਣਾ ਹੈ ਅਤੇ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖੁਰਾਕ ਸਬੰਧੀ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਅਤੇ ਆਪਣੀ ਸਿਹਤ ਦਾ ਪੂਰਾ ਖਿਆਲ ਰੱਖਣ | ਉਹ ਆਪਣੇ ਭੋਜਨ ਵਿੱਚ ਹਰੀਆਂ ਸਬਜ਼ੀਆਂ ਅਤੇ ਫ਼ਲਾਂ ਦੀ ਵਰਤੋਂ ਕਰਨ ਤਾਂ ਜੋ ਜੱਚਾ ਬੱਚਾ ਦੋਵੇਂ ਤੰਦਰੁਸਤ ਰਹਿਣ ਅਤੇ ਸਰੀਰ ਵਿੱਚ ਖੂਨ ਦੀ ਕਮੀ ਨਾ ਹੋਵੇ | ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਕੁੜੀਆਂ ਮੁੰਡਿਆਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ | ਇਸ ਲਈ ਜੇਕਰ ਕੋਈ ਵੀ ਔਰਤ ਜਾਂ ਵਿਅਕਤੀ ਭਰੂਣ ਹੱਤਿਆ ਜਿਹਾ ਅਪਰਾਧ ਕਰਦਾ ਹੈ ਤਾਂ ਕਾਨੂੰਨ ਅਨੁਸਾਰ ਅਪਰਾਧੀ ਨੂੰ ਸਜ਼ਾ ਤੇ ਜੁਰਮਾਨਾ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਤਰੀਕੇ ਬੱਚਿਆਂ ਵਿੱਚ ਵੱਖਫਾ ਪਾਉਣ ਲਈ ਅਪਣਾਉਣੇ ਚਾਹੀਦੇ ਹਨ | ਪਹਿਲੇ ਬੱਚੇ ਤੋਂ ਬਾਅਦ ਦੂਜੇ ਬੱਚੇ ਵਿੱਚ ਘੱਟੋ ਘੱਟ ਤਿੰਨ ਸਾਲ ਦਾ ਅੰਤਰ ਹੋਣਾ ਚਾਹੀਦਾ ਹੈ | ਨਵਜੰਮੇ ਬੱਚਿਆਂ ਨੂੰ ਘੱਟੋ ਘੱਟ ਛੇ ਮਹੀਨੇ ਤੱਕ ਮਾਂ ਦਾ ਹੀ ਦੁੱਧ ਪਿਲਾਇਆ ਜਾਣਾ ਚਾਹੀਦਾ ਹੈ |
ਮਾਂ ਦੇ ਦੁੱਧ ਵਿੱਚ ਪੋਸ਼ਟਿਕ ਤੱਤ ਮੌਜੂਦ ਹੁੰਦੇ ਹਨ ਤਾਂ ਜੋ ਬੱਚਿਆਂ ਨੂੰ ਰੋਗਾਂ ਨਾਲ ਲੜਨ ਦੀ ਤਾਕਤ ਦਿੰਦੇ ਹਨ | ਇਸ ਮੌਕੇ ਉਨ੍ਹਾਂ 14 ਸਾਲ ਦੀਆਂ ਲੜਕੀਆਂ ਦੇ ਐਚ.ਪੀ.ਵੀ ਟੀਕਾਕਰਨ ਬਾਰੇ ਵੀ ਵਿਸਥਾਰ ਸਹਿਤ ਦੱਸਿਆ | ਇਸ ਮੌਕੇ ਡਾਕਟਰ ਸਤਪ੍ਰੀਤ ਕੌਰ ਸੀ.ਐਚ.ਓ, ਕਮਲੇਸ਼ ਰਾਣੀ ਏ.ਐਨ.ਐਮ, ਗੁਰਚਰਨ ਪ੍ਰਸ਼ਾਦ ਮਲਟੀ ਪਰਪਜ਼ ਹੈਲਥ ਵਰਕਰ, ਸੁਨੀਤਾ ਰਾਣੀ ਮਲਟੀਪਰਪਜ ਹੈਲਥ ਵਰਕਰ, ਆਸ਼ਾ ਵਰਕਰ ਕੁਲਦੀਪ ਕੌਰ, ਰੇਨੂ ਬਾਲੀ ਆਂਗਣਵਾੜੀ ਵਰਕਰ, ਪਿੰਡ ਦੇ ਸਰਪੰਚ ਜੋਗਿੰਦਰ ਪਾਲ ਤੇ ਨੰਬਰਦਾਰ ਦੇਸ ਰਾਜ ਬਾਲੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਗ੍ਰੈਜੂਏਸ਼ਨ ਸਮਾਗਮ ਸ਼ਾਨਦਾਰ ਢੰਗ ਨਾਲ ਮਨਾਇਆ ਅਗਲੀ ਖ਼ਬਰ ਸ਼ਹਾਬਪੁਰ ਮਾਸਟਰ ਸੰਘਾ ਦੀ ਯਾਦਗਾਰ ਵਿਖੇ ਇਨਕਲਾਬੀ ਨਾਟਕ 13 ਅਪ੍ਰੈਲ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।