11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸੰਤ ਸੁਰਿੰਦਰ ਦਾਸ ਵਲੋਂ ਮੁੱਖ ਮੰਤਰੀ ਮਾਨ ਨੂੰ ਸਮਾਗਮਾਂ 'ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ

ਅਜੀਤ ਡੈਸਕ 12-04-2026
ਨਵਾਂਸ਼ਹਿਰ, 11 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਗੰਗਾ ਅੰਮਿ੍ਤਕੁੰਡ ਸੱਚਖੰਡ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਵਲੋਂ ਗੁਰੂ ਘਰ ਵਿਖੇ ਅੱਜ ਤੋਂ ਸ਼ੁਰੂ ਹੋਏ 4 ਦਿਨਾਂ ਸਮਾਗਮਾਂ 'ਚ ਸ਼ਮੂਲੀਅਤ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸੱਦਾ ਪੱਤਰ ਦਿੱਤਾ ਗਿਆ | ਇੱਥੇ ਜ਼ਿਕਰਯੋਗ ਹੈ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਗਲੇ ਸਾਲ ਆ ਰਹੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸਾਲ ਭਰ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਅੱਜ ਪੰਜਾਬ ਭਰ ਦੇ ਸੰਤ ਸਮਾਜ ਨਾਲ ਵਿਸ਼ੇਸ਼ ਮੀਟਿੰਗ ਸੱਦੀ ਗਈ ਸੀ, ਜਿਸ ਵਿਚ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਅਤੇ ਕਮੇਟੀ ਮੈਂਬਰ ਜਗਦੀਸ਼ ਕੁਮਾਰ ਸ਼ਾਮਲ ਹੋਣ ਲਈ ਗਏ ਸਨ | ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਸੰਤ ਸੁਰਿੰਦਰ ਦਾਸ ਨੇ ਦੱਸਿਆ ਕਿ ਗੁਰੂ ਰਵਿਦਾਸ ਮਹਾਰਾਜ ਜੀ ਸੰਨ 1515 ਈਸਵੀ 'ਚ ਸ੍ਰੀ ਖ਼ੁਰਾਲਗੜ੍ਹ ਸਾਹਿਬ ਵਿਖੇ ਆਏ ਤੇ 4 ਸਾਲ ਤੋਂ ਵੱਧ ਸਮਾਂ ਇੱਥੇ ਰਹੇ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਜਾਂ ਤਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਪ ਅਸਥਾਨ ਹੈ ਅਤੇ ਦੂਸਰਾ ਚਰਨਛੋਹ ਗੰਗਾ ਹੈ ਦੋਵਾਂ ਅਸਥਾਨਾ 'ਤੇ ਇਨ੍ਹਾਂ 4 ਦਿਨਾਂ ਸਮਾਗਮਾਂ ਦੌਰਾਨ ਦੇਸ਼ ਵਿਦੇਸ਼ ਤੋਂ ਸੰਗਤਾਂ ਲੱਖਾਂ ਦੀ ਤਾਦਾਦ 'ਚ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਅਤੇ ਆਪਣਾ ਜਨਮ ਸਫਲਾ ਕਰਦੀਆਂ ਹਨ | ਇਸ ਮੌਕੇ 'ਤੇ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਇਨ੍ਹਾਂ ਸਮਾਗਮਾਂ ਦੌਰਾਨ ਕੋਈ ਇੱਕ ਦਿਨ ਸ਼ਾਮਲ ਹੋਣ ਲਈ ਸੱਦਾ ਪੱਤਰ ਸੌਂਪਿਆ ਗਿਆ, ਜਿਸ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਭਰੋਸਾ ਦਿੱਤਾ ਗਿਆ ਕਿ ਉਹ ਇਨ੍ਹਾਂ ਸਮਾਗਮਾਂ ਦੌਰਾਨ ਰੱਬ ਰੂਪੀ ਸੰਗਤਾਂ ਦੇ ਦਰਸ਼ਨ ਕਰਨ ਲਈ ਆਪਣੇ ਰੁਝੇਵਿਆਂ 'ਚੋਂ ਜ਼ਰੂਰ ਸਮਾਂ ਕੱਢਣਗੇ | ਮਾਨ ਨੇ ਆਖਿਆ ਕਿ ਅੱਜ ਸੰਤ ਸਮਾਜ ਦੇ ਨੁਮਾਇੰਦਿਆਂ ਅਤੇ ਉੱਘੇ ਵਿਦਵਾਨਾਂ ਨਾਲ ਇਸ ਸਾਲ ਵਿਚ ਕੀਤੇ ਜਾ ਰਹੇ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਨ ਲਈ ਸਦਭਾਵਨਾ ਵਾਲੇ ਮਾਹੌਲ 'ਚ ਮੀਟਿੰਗ 'ਚ ਵਿਚਾਰ ਚਰਚਾ ਕੀਤੀ ਗਈ ਹੈ | ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਿੱਖਿਆਵਾਂ ਦੇ ਪਸਾਰ ਲਈ ਕੀਰਤਨ ਦਰਬਾਰ, ਸੈਮੀਨਾਰ, ਡਰੋਨ ਸ਼ੋਅ, ਮੈਰਾਥਨ ਅਤੇ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ, ਜਦਕਿ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ਸ੍ਰੀ ਖ਼ੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕੀਤਾ ਜਾਵੇਗਾ | ਇਸ ਮੌਕੇ 'ਤੇ ਉਨ੍ਹਾਂ ਨਾਲ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਦੀਪਕ ਬਾਲੀ ਸਲਾਹਕਾਰ ਸੱਭਿਆਚਾਰਕ ਅਤੇ ਟੂਰਿਜ਼ਮ ਅਤੇ ਜਨਰਲ ਸੈਕਟਰੀ ਪੰਜਾਬ, ਗੁਰੂ ਘਰ ਦੀ ਕਮੇਟੀ ਮੈਂਬਰ ਜਗਦੀਸ਼ ਕੁਮਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਾਅਦਾ ਖਿਲਾਫ਼ੀ ਤੋਂ ਖਫ਼ਾ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਕੂਚ-ਚਾਹਲ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨਵਾਂਸ਼ਹਿਰ ਦੇ ਐਸ. ਕੇ ਪੁਰੀ ਸਰਬਸੰਮਤੀ ਨਾਲ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।