11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੀ.ਟੀ.ਯੂ ਵਲੋਂ ਬੀ.ਟੈੱਕ ਪਹਿਲੇ ਸਮੈਸਟਰ ਦੇ ਅਕਾਦਮਿਕ ਨਤੀਜੇ ਘੋਸ਼ਿਤ

ਅਜੀਤ ਡੈਸਕ 12-04-2026
ਰਾਹੋਂ, 11 ਅਪ੍ਰੈਲ (ਉਂਕਾਰ ਸਿੰਘ ਰਾਠੋਰ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਸੰਬਰ 2025 ਦੀਆਂ ਅਕਾਦਮਿਕ ਪਰੀਖਿਆਵਾਂ ਦੇ ਤਹਿਤ ਪਹਿਲੇ, ਤੀਜੇ ਅਤੇ ਪੰਜਵੇਂ ਸਮੈਸਟਰਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ | ਇਸ ਵਿੱਚ ਦੋਆਬਾ ਕਾਲਜ ਰਾਹੋਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਦੇ ਡਾਇਰੈਕਟਰ ਡਾ. ਰਾਜੇਸ਼ਵਰ ਸਿੰਘ ਨੇ ਦੱਸਿਆ ਕਿ ਬੀ.ਟੈਕ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੇ ਉੱਤਮ ਨਤੀਜੇ ਪ੍ਰਾਪਤ ਕੀਤੇ ਹਨ | ਵਿਦਿਆਰਥੀਆਂ ਦੇ ਨਤੀਜੇ ਅਨੁਸਾਰ ਚੇਤਨਾ ਸ਼ਰਮਾ ਨੇ ਪਹਿਲਾ ਸਥਾਨ ਤੇ ਸਰਬਜੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ | ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿੱਚ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕੀਤਾ ਹੈ ਅਤੇ ਕੁੱਲ ਪਾਸ ਪ੍ਰਤੀਸ਼ਤ ਵਿੱਚ ਪਿਛਲੇ ਸਾਲ ਦੀ ਤੁਲਨਾ ਵਿੱਚ ਮਹੱਤਵਪੂਰਨ ਵਾਧਾ ਦਰਜ ਕੀਤਾ ਹੈ | ਇਸ ਮੌਕੇ ਨਵਪ੍ਰੀਤ ਸਿੰਘ ਸੰਘਾ, ਗੁਰਪ੍ਰੀਤ ਸਿੰਘ ਬਾਠ, ਡਾ. ਖੁਸ਼ਨੀਤ ਕੌਰ ਬਾਠ, ਡਾ. ਰਾਜੇਸ਼ਵਰ ਸਿੰਘ ਡਾਇਰੈਕਟਰ ਅਤੇ ਸਮੂਹ ਸਟਾਫ਼ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਇਰਵਿੰਦਰ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ, ਰਾਜ ਕਾਹਲੋਂ, ਸੁਨੀਤਾ ਰਾਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲਵਲੀ ਪਬਲਿਕ ਸਕੂਲ ਪਠਲਾਵਾ ਦੀ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਛੋਟੇ ਬੱਚਿਆਂ ਦੀ ਮੁਫ਼ਤ ਸਿਹਤ ਜਾਂਚ ਅੰਬੇਡਕਰ ਮਾਡਲ ਸਕੂਲ 'ਚ ਹੋਵੇਗੀ-ਡਾ. ਬੱਧਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।