11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਲਵਲੀ ਪਬਲਿਕ ਸਕੂਲ ਪਠਲਾਵਾ ਦੀ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 12-04-2026
ਬੰਗਾ, 11 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਲਵਲੀ ਪਬਲਿਕ ਸਕੂਲ ਪਠਲਾਵਾ ਦੀ ਅੱਠਵੀਂ ਜਮਾਤ ਦਾ ਨਤੀਜਾ ਵਧੀਆ ਤੇ ਸ਼ਾਨਦਾਰ ਰਿਹਾ | ਸਕੂਲ ਦੀ ਵਿਦਿਆਰਥਣ ਅਲੀਸ਼ਬਾ ਮਹੀਨ ਪੁੱਤਰੀ ਸ਼ਾਹ ਮੁਹੰਮਦ ਨੇ 589/600 ਨੰਬਰ ਪ੍ਰਾਪਤ ਕਰਕੇ ਪੰਜਾਬ ਮੈਰਿਟ 'ਚ 11ਵਾਂ ਸਥਾਨ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੈਰਿਟ 'ਚ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸਿਮਰਪ੍ਰੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਨੇ ਵੀ 589/600 ਪੰਜਾਬ ਮੈਰਿਟ ਸੂਚੀ 'ਚ 11ਵਾਂ ਸਥਾਨ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬਾਕੀ ਸਾਰੇ ਬੱਚੇ ਪਹਿਲੇ ਦਰਜੇ ਵਿੱਚ ਪਾਸ ਹੋਏ | ਜਿਸ ਵਿੱਚ ਮਨਜੋਤ ਸਿੰਘ ਪੁੱਤਰ ਜਸਵੰਤ ਸਿੰਘ ਨੇ 570/600 ਅੰਕਾਂ ਨਾਲ ਦੂਸਰਾ ਸਥਾਨ, ਮਨੀਸ਼ਾ ਰਾਣੀ ਪੁੱਤਰੀ ਨਰੇਸ਼ ਕੁਮਾਰ ਨੇ 568/600 ਅੰਕ ਲੈ ਕੇ ਤੀਜਾ ਸਥਾਨ, ਲਵਪ੍ਰੀਤ ਕੌਰ ਪੁੱਤਰੀ ਕੁਲਦੀਪ ਰਾਮ 547/600 ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਸ਼ਾਹ ਮੁਹੰਮਦ ਨੇ ਸਕੂਲ ਦੇ ਬੱਚਿਆਂ, ਮਾਤਾ-ਪਿਤਾ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਅੱਗੇ ਤੋਂ ਵੀ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਮੈਡਮ ਮਜੀਦਾ ਬੀਬੀ ਸੁਖਜਿੰਦਰ ਕੌਰ, ਮਨਦੀਪ ਕੌਰ, ਮਮਤਾ, ਜੋਤੀ ਮੋਨਿਕਾ, ਦਿਵਿਆ, ਕਮਲਪ੍ਰੀਤ ਕੌਰ, ਸੰਦੀਪ ਕੁਮਾਰੀ, ਅਰਸ਼ਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੀਨੀਅਰ ਭਾਜਪਾ ਆਗੂ ਤੇ ਜ਼ਿਲ੍ਹਾ ਕਿਸਾਨ ਵਿੰਗ ਦੇ ਪ੍ਰਧਾਨ ਪੰਡਿਤ ਸ਼ਿਵ ਕੁਮਾਰ ਸ਼ਰਮਾ ਨੂੰ ਸੈਂਕੜੇ ਸੇਜਲ ਅੱਖਾਂ ਨੇ ਦ... ਅਗਲੀ ਖ਼ਬਰ ਪੀ.ਟੀ.ਯੂ ਵਲੋਂ ਬੀ.ਟੈੱਕ ਪਹਿਲੇ ਸਮੈਸਟਰ ਦੇ ਅਕਾਦਮਿਕ ਨਤੀਜੇ ਘੋਸ਼ਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।