12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਅਮਰਦੀਪ ਕਾਲਜ ਮੁਕੰਦਪੁਰ 'ਚ ਕੰਪਿਊਟਰ ਸਾਇੰਸ ਵਿਭਾਗ ਵਲੋਂ ਟੈੱਕ-ਫੈੱਸਟ ਕਰਵਾਇਆ

ਅਜੀਤ ਡੈਸਕ 12-04-2026
ਮੁਕੰਦਪੁਰ, 11 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)- ਅਮਰਦੀਪ ਕਾਲਜ ਮੁਕੰਦਪੁਰ ਦੇ ਪੋਸਟ ਗਰੈਜੂਏਟ ਕੰਪਿਊਟਰ ਸਾਇੰਸ ਅਤੇ ਆਈ.ਟੀ.ਵਿਭਾਗ ਦੇ ਵਿਦਿਆਰਥੀਆਂ ਦੀ ਫਾਸਟ-ਪੇਸਡ ਆਈ.ਟੀ. ਐਸੋਸੀਏਸ਼ਨ ਵੱਲੋਂ ਟੈੱਕ-ਫੈੱਸਟ ਕਰਵਾਇਆ ਗਿਆ | ਇਸ ਵਿੱਚ ਐਰਰ ਡੀਬਗਿੰਗ, ਪਾਵਰ-ਪੁਆਇੰਟ ਪ੍ਰੈਜ਼ਨਟੇਸ਼ਨ, ਕੁਇਜ਼, ਆਈ.ਟੀ ਮਾਡਲਿੰਗ, ਲੋਗੋ ਡਿਜ਼ਾਈਨਿੰਗ, ਪੋਸਟਰ-ਮੇਕਿੰਗ, ਕੋਲਾਜ਼-ਮੇਕਿੰਗ, ਰੀਲ- ਮੇਕਿੰਗ, ਪੇਪਰ-ਰੀਡਿੰਗ ਅਤੇ ਫ਼ੋਟੋਗ੍ਰਾਫ਼ੀ ਦੇ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਮੁਕਾਬਲਿਆਂ ਦੇ ਇੰਚਾਰਜਾਂ ਦੀ ਭੂਮਿਕਾ ਪ੍ਰੋ. ਹਰਮਨਦੀਪ ਕੌਰ, ਪ੍ਰੋ. ਮੀਨੂੰ ਵਰਮਾ, ਪ੍ਰੋ. ਜਸਵਿੰਦਰ ਕੌਰ, ਪ੍ਰੋ. ਮਨਦੀਪ ਸਿੰਘ ਅਤੇ ਰਾਜ ਕੁਮਾਰ ਨੇ ਨਿਭਾਈ | ਮੁਕਾਬਲਿਆਂ ਦੇ ਆਖਰੀ ਦਿਨ ਜੇਤੂਆਂ ਨੂੰ ਇਨਾਮ ਭੇਟ ਕੀਤੇ ਗਏ | ਇਨਾਮ ਵੰਡ ਸਮਾਗਮ ਦੀ ਸ਼ੁਰੂਆਤ 'ਚ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਬਾਵਾ ਨੇ ਸਮਾਗਮ ਦੇ ਮੁੱਖ ਮਹਿਮਾਨ ਕਾਲਜ ਬਾਨੀ ਗੁਰਚਰਨ ਸਿੰਘ ਸ਼ੇਰਗਿੱਲ ਅਤੇ ਵਿਸ਼ੇਸ਼ ਮਹਿਮਾਨ ਸੁਰਿੰਦਰ ਸਿੰਘ ਢੀਂਡਸਾ ਵਾਈਸ ਚੇਅਰਮੈਨ ਕਾਲਜ ਪੀ.ਟੀ.ਏ ਨੂੰ ਜੀ ਆਇਆਂ ਕਿਹਾ ਅਤੇ ਟੈੱਕ-ਫੈੱਸਟ ਬਾਰੇ ਮੁਕੰਮਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਟੈਕਨਾਲੋਜੀ ਨਾਲ ਜੋੜਨਾ ਅਤੇ ਨਵੀਨਤਮ ਟੈਕਨਾਲੋਜੀ ਬਾਰੇ ਜਾਗਰੂਕ ਕਰਨਾ ਹੈ | ਪਿ੍ੰਸੀਪਲ ਮਨਜੀਤ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਕੰਪਿਊਟਰ ਸਾਇੰਸ ਵਿਭਾਗ ਹਮੇਸ਼ਾਂ ਹੀ ਅਮਰਦੀਪ ਕਾਲਜ ਦਾ ਪ੍ਰਾਪਤੀਆਂ ਭਰਪੂਰ ਵਿਭਾਗ ਰਿਹਾ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਵਿਭਾਗ ਦੇ ਪ੍ਰਾਧਿਆਪਕਾਂ ਦੀ ਮਿਹਨਤ ਭਵਿੱਖ ਵਿੱਚ ਇਸ ਵਿਭਾਗ ਨੂੰ ਹੋਰ ਬੁਲੰਦੀਆਂ ਵੱਲ ਲੈ ਜਾਵੇਗੀ | ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ | ਸਮਾਗਮ ਦੇ ਅੰਤ ਵਿੱਚ ਪ੍ਰੋ. ਸਰਬਜੀਤ ਸਿੰਘ ਇੰਚਾਰਜ ਪਲੇਸਮੈਂਟ ਸੈੱਲ ਨੇ ਆਏ ਹੋਏ ਮਹਿਮਾਨਾਂ, ਪਿ੍ੰਸੀਪਲ ਸਾਹਿਬ, ਪ੍ਰਾਧਿਆਪਕ ਇੰਚਾਰਜਾਂ, ਫਾਸਟ-ਪੇਸਡ ਆਈ.ਟੀ.ਐਸੋਸੀਏਸ਼ਨ ਅਤੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਆ |
ਪਿਛਲੀ ਖ਼ਬਰ ਰਾਜ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ ਪਿੰਡ ਬੱਛੂਆਂ ਦੀ ਇਤਜ਼ਾਮੀਆਂ ਮੁਸਲਿਮ ਮਸਜਿਦ ਕਮੇਟੀ ਨੇ ਮਦਰੱਸੇ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।