14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਅੱਠਵੀਂ ਦਾ ਨਤੀਜਾ ਰਿਹਾ 100 ਫ਼ੀਸਦੀ

ਅਜੀਤ ਡੈਸਕ 12-04-2026
ਬਲਾਚੌਰ, 11 ਅਪ੍ਰੈਲ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ) - ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਅੱਠਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਕੂਲ ਦੇ ਚੇਅਰਮੈਨ ਰਵੀ ਅਰੋੜਾ ਅਤੇ ਪਿ੍ੰਸੀਪਲ ਵਿਭੂਤੀ ਅਰੋੜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੱਠਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਜਿਸ ਵਿੱਚ ਵਿਦਿਆਰਥਣ ਨਵਜੀਤ ਕੌਰ ਨੇ 97 ਫੀਸਦੀ ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ, ਸੁਖਮਨਜੋਤ ਨੇ 96.6 ਫੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਮਿਸ਼ਕਾ ਕੁਮਾਰ ਨੇ 96.16 ਫੀਸਦੀ ਅੰਕ ਹਾਸਲ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਵਿਦਿਆਰਥੀ ਜਸ਼ਨਪ੍ਰੀਤ ਕੌਰ ਨੇ 95.16 ਫੀਸਦੀ, ਭਾਵਨਾ ਨੇ 95 ਫੀਸਦੀ, ਨੂਰਦੀਪ ਕੌਰ ਨੇ 93 ਫੀਸਦੀ, ਛਵੀ ਨੇ 93 ਫੀਸਦੀ, ਨਵਨੂਰ ਕੌਰ 92.5 ਫੀਸਦੀ, ਹਰਮਨ ਕੌਰ ਨੇ 92 ਫੀਸਦੀ ਅਤੇ ਦੀਪਿਕਾ 90 ਫੀਸਦੀ ਅੰਕ ਪ੍ਰਾਪਤ ਕੀਤੇ | ਸਕੂਲ ਚੇਅਰਮੈਨ ਰਵੀ ਅਰੋੜਾ ਅਤੇ ਪਿ੍ੰਸੀਪਲ ਵਿਭੂਤੀ ਅਰੋੜਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ |
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ, ਬੰਗਾ 'ਚ ਵਿਸਾਖੀ ਸਮਾਗਮ ਦੀਆਂ ਰੌਣਕਾਂ ਅਗਲੀ ਖ਼ਬਰ ਲਾਇਨ ਕਲੱਬ ਮੁਕੰਦਪੁਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।