14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੰਜਾਬ ਸਰਕਾਰ ਬੇ-ਮੌਸਮੀ ਬਾਰਿਸ਼ ਨਾਲ ਪੀੜਿਤ ਕਿਸਾਨਾਂ ਦੀ ਤੁਰੰਤ ਬਾਂਹ ਫੜੇ -ਵਿਜੇ ਭਾਟੀਆ

ਅਜੀਤ ਡੈਸਕ 12-04-2026
ਬਲਾਚੌਰ, 11 ਅਪ੍ਰੈਲ (ਨਰੇਸ਼ ਧੌਲ)-ਪੰਜਾਬ ਦੇ ਬਹੁ-ਗਿਣਤੀ ਕਿਸਾਨ ਬੇ-ਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਆਪਣੀ ਤਬਾਹ ਹੋਈ ਫ਼ਸਲ ਨੂੰ ਵੇਖ ਕੇ ਦੁੱਖ ਦੇ ਹੰਝੂ ਵਹਾ ਰਹੇ ਹਨ, ਜਿਨ੍ਹਾਂ ਨੂੰ ਰਾਹਤ ਪਹੁੰਚਾਉਣ ਲਈ ਮੌਜੂਦਾ ਪੰਜਾਬ ਸਰਕਾਰ ਨੂੰ ਤੁਰੰਤ ਹੀ ਪੀੜਿਤ ਕਿਸਾਨਾਂ ਦੀ ਬਾਂਹ ਫੜਨ ਵਿੱਚ ਪਹਿਲ ਕਦਮੀ ਕਰਨੀ ਚਾਹੀਦੀ ਹੈ | ਇਹ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਚੌਧਰੀ ਵਿਜੇ ਭਾਟੀਆ ਸੰਡਰੇਵਾਲ ਵਾਲਿਆਂ ਨੇ ਕਿਸਾਨਾਂ ਦੀ ਮੌਜੂਦਾ ਸਥਿਤੀ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਅੰਦਰ ਵੀ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਲਾਗੂ ਕੀਤੀ ਗਈ ਹੁੰਦੀ ਤਾਂ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਾਪਤ ਹੋ ਸਕਦੀ ਸੀ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਇਸ ਸਪੈਸ਼ਲ ਸੈਸ਼ਨ ਦੌਰਾਨ ਪੰਜਾਬ ਵਿੱਚ ਫ਼ਸਲ ਬੀਮਾ ਯੋਜਨਾ ਲਾਗੂ ਕਰਨ ਦਾ ਸੁਝਾਅ ਪੇਸ਼ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨਾਂ ਦੇ ਹਿੱਤ ਵਿੱਚ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਪੰਜਾਬ ਵਿੱਚ ਵੀ ਅਮਲੀ ਰੂਪ ਦਿੱਤਾ ਜਾਵੇ ਤਾਂ ਜੋ ਪੰਜਾਬ ਦਾ ਕਿਸਾਨ ਖ਼ੁਸ਼ਹਾਲੀ ਭਰਿਆ ਜੀਵਨ ਬਤੀਤ ਕਰ ਸਕੇ |
ਪਿਛਲੀ ਖ਼ਬਰ ਇਨਸਾਨ ਆਪਣੇ ਅਨਮੋਲ ਜੀਵਨ ਨੂੰ ਨਸ਼ਿਆਂ ਦੇ ਲੇਖੇ ਨਾ ਲਗਾਵੇ-ਚਮਨ ਸਿੰਘ ਅਗਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ, ਬੰਗਾ 'ਚ ਵਿਸਾਖੀ ਸਮਾਗਮ ਦੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।