07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪਿੰਡ ਦੌਲਤਪੁਰ ਵਿਖੇ ਕੁਲ ਹਿੰਦ ਕਿਸਾਨ ਸਭਾ ਦਾ ਸਥਾਪਨਾ ਦਿਵਸ ਮਨਾਇਆ

ਅਜੀਤ ਡੈਸਕ 13-04-2026
ਜਾਡਲਾ, 12 ਅਪ੍ਰੈਲ (ਸੁਰਿੰਦਰ ਦੁੱਗਲ) - ਪਿੰਡ ਦੌਲਤਪੁਰ ਵਿਖੇ ਕੁਲ ਹਿੰਦ ਕਿਸਾਨ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਦੌਲਤਪੁਰ ਦੀ ਅਗਵਾਈ ਹੇਠ ਕੁਲ ਹਿੰਦ ਕਿਸਾਨ ਸਭਾ ਦਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਭਾ ਦੇ ਪ੍ਰਧਾਨ ਕਾਮਰੇਡ ਚਰਨਜੀਤ ਸਿੰਘ ਦੌਲਤਪੁਰ ਨੇ ਕਿਹਾ ਕਿ ਕਿਸਾਨ ਸਭਾ ਦੀ ਸਥਾਪਨਾ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ 11 ਅਪਰੈਲ 1936 ਵਿਚ ਹੋਈ ਸੀ | ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਸਭ ਤੋਂ ਵੱਡਾ ਸੰਗਠਨ ਪੂਰੇ ਦੇਸ਼ ਅੰਦਰ ਸਾਮਰਾਜੀ ਤਾਕਤਾਂ ਪੂੰਜੀਵਾਦ ਅਤੇ ਦੇਸ਼ ਅੰਦਰ ਹੋ ਰਹੀਆਂ ਹਰ ਤਰ੍ਹਾਂ ਦੀਆਂ ਵਧੀਕੀਆਂ ਵਿਰੁੱਧ ਸੰਘਰਸ਼ ਕਰਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਕਤ ਸੰਗਠਨ ਦੇ ਪਹਿਲੇ ਰਾਸ਼ਟਰੀ ਸੰਮੇਲਨ ਵਿਚ ਜਿਹੜਾ ਖੇਤੀ ਕਰਦਾ ਉਸਦੀ ਜ਼ਮੀਨ ਦੀ ਮੰਗ ਕੀਤੀ ਗਈ ਸੀ | ਉਸ ਦਿਨ ਤੋਂ ਲੈਕੇ ਹੁਣ ਤੱਕ ਇਹ ਸੰਗਠਨ ਕਿਸਾਨਾਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਖਿਲਾਫ ਲੜਦਾ ਆ ਰਿਹਾ ਹੈ | ਜਿਸਦੀ ਮਿਸਾਲ ਦਿੱਲੀ ਦੇ ਬਾਰਡਰਾਂ 'ਤੇ ਚਲਿਆ ਕਿਸਾਨੀ ਸੰਘਰਸ਼ ਹੈ | ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਮੇਂ ਦੀ ਸਰਕਾਰ ਕਿਸਾਨਾਂ ਲਈ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ 2026 ਲਿਆ ਕੇ ਕਿਸਾਨ ਦੇ ਹੱਕ ਖੋਹ ਰਹੀ ਹੈ | ਇਸ ਲਈ ਸਾਨੂੰ ਸੰਘਰਸ਼ ਕਰਨ ਲਈ ਹਰ ਹੀਲੇ ਤਿਆਰ ਬਰ ਤਿਆਰ ਰਹਿਣਾ ਚਾਹੀਦਾ ਹੈ | ਇਸ ਮੌਕੇ 'ਤੇ ਜ਼ਿਲ੍ਹਾ ਸਕੱਤਰ ਕਾਮਰੇਡ ਜਰਨੈਲ ਸਿੰਘ ਰਾਣੇਵਾਲ ਨੇ ਕਿਸਾਨ ਸਭਾ ਦੇ ਇਤਿਹਾਸ ਤੇ ਚਾਨਣਾ ਪਾਇਆ | ਇਸ ਮੌਕੇ ਰਣਜੀਤ ਸਿੰਘ, ਸਰਜੀਵਨ ਸਿੰਘ, ਹੁਸ਼ਿਆਰ ਸਿੰਘ, ਤੀਰਥ ਸਿੰਘ, ਬਲਵੀਰ ਸਿੰਘ, ਹਰਜਿੰਦਰ ਸਿੰਘ, ਸੁਮੇਲ ਸਿੰਘ, ਸੁਰਜੀਤ ਸਿੰਘ ਤੇ ਨਰਿੰਦਰ ਸਿੰਘ ਆਦਿ ਵੀ ਹਾਜ਼ਰ ਹੋਏ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਅਗਲੀ ਖ਼ਬਰ ਰੋਡ ਸੇਫਟੀ ਅਵੇਰਨੈੱਸ ਸੁਸਾਇਟੀ ਵਲੋਂ ਕੀਤੀ ਸੜਕ ਸੁਰੱਖਿਆ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।