07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ

ਅਜੀਤ ਡੈਸਕ 13-04-2026
ਨਵਾਂਸ਼ਹਿਰ, 12 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਂਕ ਨਵਾਂਸ਼ਹਿਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਮੈਂਬਰਾਂ ਪ੍ਰਧਾਨ ਮੱਖਣ ਸਿੰਘ ਗਰੇਵਾਲ ਅਤੇ ਸਕੱਤਰ ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਕਿ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ ਦੇ ਜਥੇ ਨੇ ਰਸ ਭਿੰਨਾ ਕੀਰਤਨ ਕੀਤਾ | ਸਕੱਤਰ ਸੁਖਵਿੰਦਰ ਸਿੰਘ ਥਾਂਦੀ ਨੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਅਖੰਡ ਪਾਠ ਸਾਹਿਬ ਸੇਵਾ ਕਰਾਉਣ ਵਾਲੇ ਪਰਿਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ |
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ 11 ਦਿਨਾਂ ਰਾਤਰੀ ਗੁਰਮਤਿ ਸਮਾਗਮਾਂ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਪਿੰਡ ਦੌਲਤਪੁਰ ਵਿਖੇ ਕੁਲ ਹਿੰਦ ਕਿਸਾਨ ਸਭਾ ਦਾ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।