05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਦੋ ਗੰਭੀਰ ਜ਼ਖਮੀ

ਅਜੀਤ ਡੈਸਕ 14-04-2026
ਬਲਾਚੌਰ, 13 ਅਪ੍ਰੈਲ (ਨਰੇਸ਼ ਧੌਲ)-ਬਲਾਚੌਰ ਬਾਈਪਾਸ ਰੋਪੜ ਜਲੰਧਰ ਨੈਸ਼ਨਲ ਹਾਈਵੇ 'ਤੇ ਸੁੱਜੋਵਾਲ ਪੁਲ ਦੇ ਸਾਹਮਣੇ ਪੈਟਰੋਲ ਪੰਪ ਦੇ ਨਜ਼ਦੀਕ ਇੱਕ ਸਵਿਫਟ ਕਾਰ ਹਾਦਸਾ ਗ੍ਰਸਤ ਹੋਣ ਦੀ ਖਬਰ ਹੈ | ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ ਦੋ ਗੰਭੀਰ ਫੱਟੜ ਹੋਣ ਦੀ ਸੂਚਨਾ ਪ੍ਰਾਪਤ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਐੱਫ. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਦੀਪ ਕੁਮਾਰ ਨੇ ਦੱਸਿਆ ਕਿ ਇੱਕ ਸਵਿਫਟ ਡਿਜ਼ਾਇਰ ਕਾਰ ਨੰਬਰ ਪੀ. ਬੀ 35 ਵੀ 5679 ਜਿਸ ਨੂੰ ਸ਼ੰਕਰ ਦਾਸ ਪੁੱਤਰ ਦਰਸ਼ਨ ਲਾਲ ਵਾਸੀ ਪਿੰਡ ਭੱਟੀਆਂ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਚਲਾ ਰਿਹਾ ਸੀ ਜੋ ਰੋਪੜ ਸਾਇਡ ਤੋਂ ਬਲਾਚੌਰ ਸਾਈਡ ਜਾ ਰਹੀ ਸੀ | ਜਦੋਂ ਇਹ ਕਾਰ ਸੁੱਜੋਵਾਲ ਪੈਟਰੋਲ ਪੰਪ ਦੇ ਸਾਹਮਣੇ ਪਹੁੰਚੀ ਤਾਂ ਅੱਗੇ ਜਾ ਰਹੇ ਅਣਪਛਾਤੇ ਵਾਹਨ ਨਾਲ ਪਿੱਛੋਂ ਟਕਰਾ ਗਈ | ਜਿਸ ਨਾਲ ਕਾਰ ਡਰਾਈਵਰ ਸਣੇ ਤਿੰਨ ਜਾਣੇ ਸਵਾਰ ਸਨ ਉਹ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਐਸ. ਐਸ. ਐਫ ਦੀ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਰਾਹਗੀਰਾਂ ਵੱਲੋਂ ਐਂਬੁਲੈਂਸ ਮੰਗਵਾ ਕੇ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਉਣ ਭੇਜ ਦਿੱਤਾ ਗਿਆ | ਬਾਅਦ ਵਿੱਚ ਸੂਚਨਾ ਪ੍ਰਾਪਤ ਹੋਈ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ | ਐਸ. ਐਸ. ਐਫ ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਨਾਲ ਕਾਰ ਨੂੰ ਸਾਇਡ 'ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ ਗਿਆ | ਇਸ ਘਟਨਾ ਸਬੰਧੀ ਐੱਸ. ਐੱਸ. ਐੱਫ. ਦੀ ਟੀਮ ਵਲੋਂ ਥਾਣਾ ਸਿਟੀ ਬਲਾਚੌਰ ਅਤੇ ਕੰਟ੍ਰੋਲਰ ਰੂਮ ਨਵਾਂਸ਼ਹਿਰ ਨੂੰ ਸੂਚਿਤ ਕਰ ਦਿੱਤਾ ਗਿਆ |
ਪਿਛਲੀ ਖ਼ਬਰ ਵਿੱਦਿਆ ਮੰਦਰ ਨੂੰ ਦਾਨ ਕਰਨਾ ਸਭ ਤੋਂ ਉਤਮ- ਅਮਿਤ ਜਗੋਤਾ ਅਗਲੀ ਖ਼ਬਰ ਕੇ. ਸੀ. ਪਬਲਿਕ ਸਕੂਲ 'ਚ ਵਿਦਿਆਰਥੀਆਂ ਨੇ ਵਿਸਾਖੀ ਤੇ ਡਾ. ਅੰਬੇਡਕਰ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।