26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪਠਲਾਵਾ ਸੰਸਥਾ ਅਤੇ ਭਾਈ ਘਨ੍ਹਈਆ ਜੀ ਟਰੱਸਟ ਦੀ ਮੀਟਿੰਗ 19 ਨੂੰ

ਸਮਾਗਮ ਦੀਆਂ ਤਿਆਰੀਆਂ ਸਬੰਧੀ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਸ਼ਾਮਲ ਅਹੁਦੇਦਾਰ ਤੇ ਮੈਂਬਰ | ਤਸਵੀਰ : ਕਰਮ ਲਧਾਣਾ <br/> 17-04-2026
ਬੰਗਾ, 16 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਸਮਾਜ ਵਲੋਂ ਦੁਰਕਾਰੀਆਂ ਉਹ ਬਾਲੜੀਆਂ ਜਿਨ੍ਹਾਂ ਨੂੰ ਸੁੱਟ ਦਿੱਤਾ ਗਿਆ ਕੂੜੇ ਦੇ ਢੇਰਾਂ 'ਤੇ, ਉਹਨਾਂ ਬੇਟੀਆਂ ਨੂੰ ਸਮਾਜ ਵਿਚ ਬਣਦਾ ਮਾਣ ਅਤੇ ਸਤਿਕਾਰ ਦੇਣ, ਉਹਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ 24 ਅਪ੍ਰੈਲ ਨੂੰ ਇਸ ਮੁਕੱਦਸ ਅਸਥਾਨ 'ਤੇ ਪਲ ਰਹੀਆਂ ਬੇਟੀਆਂ ਦਾ ਸਮੂਹਿਕ ਜਨਮ ਦਿਨ ਸਮਾਗਮ ਪਦਮਸ਼੍ਰੀ ਮਾਤਾ ਪ੍ਰਕਾਸ਼ ਕੌਰ ਦੀ ਰਹਿਨੁਮਾਈ ਹੇਠ ਯੂਨੀਕ ਹੋਮ ਜਲੰਧਰ ਵਿਖੇ ਵੱਡੀ ਪੱਧਰ 'ਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਦਰਭ ਵਿਚ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਹਿੱਤ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ ਦੀ ਰਹਿਨੁਮਾਈ ਹੇਠ ਭਾਈ ਘਨ੍ਹਈਆ ਜੀ ਚੈਰੀਟੇਬਲ ਟਰੱਸਟ ਦੇ ਸਮੂਹ ਟਰੱਸਟੀਆਂ ਨਾਲ 19 ਅਪ੍ਰੈਲ ਨੂੰ ਦੁਪਹਿਰ ਇਕ ਵਜੇ ਇਕ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ | ਮੀਟਿੰਗ 'ਚ ਵਿਚਾਰੇ ਜਾਣ ਵਾਲੇ ਵੇਰਵਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੰਸਥਾ ਦੇ ਜਨਰਲ ਸਕੱਤਰ ਮਾ. ਤਰਲੋਚਨ ਸਿੰਘ ਪਠਲਾਵਾ, ਸੰਸਥਾ ਦੇ ਮੁੱਖ ਬੁਲਾਰੇ ਲੈਕਚਰਾਰ ਤਰਸੇਮ ਪਠਲਾਵਾ, ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਅਤੇ ਉਪ ਪ੍ਰਧਾਨ ਸਤੀਸ਼ ਕੁਮਾਰ ਐਮਾਂ ਜਟਾਂ ਨੇ ਸਾਂਝੇ ਬਿਆਨ ਵਿਚ ਦੱਸਿਆ ਕਿ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਇਸ ਮੀਟਿੰਗ 'ਚ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ | ਪ੍ਰੋਗਰਾਮ ਨੂੰ ਸੁਚਾਰੂ ਅਤੇ ਵਿਧੀਵਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੰਸਥਾ ਦੇ ਸੇਵਾਦਾਰਾਂ ਦੀਆਂ ਡਿਊਟੀਆਂ, ਪ੍ਰੋਗਰਾਮ ਵਿਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਅਤੇ ਵੀ.ਆਈ.ਪੀ ਲਈ ਕੀਤੇ ਜਾਣ ਵਾਲੇ ਸਾਰੇ ਪ੍ਰਬੰਧਾਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ | ਗੌਰਤਲਬ ਹੈ ਕਿ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਸੰਗਤਾਂ ਨੂੰ ਖੁੱਲਾ ਸੱਦਾ ਦਿਤਾ ਗਿਆ ਹੈ |
ਪਿਛਲੀ ਖ਼ਬਰ ਲੈਕ. ਹਰਬੰਸ ਲਾਦੀਆਂ ਤੇ ਉਨ੍ਹਾਂ ਦੇ ਪਰਿਵਾਰ ਨੇ ਬੱਚਿਆਂ ਨੂੰ ਸਟੇਸ਼ਨਰੀ ਦੀ ਵੰਡੀ ਅਗਲੀ ਖ਼ਬਰ ਕਣਕ ਦੀ ਖ਼ਰੀਦ ਪੂਰੀ ਤਰ੍ਹਾਂ ਠੱਪ, ਕਿਸਾਨ-ਆੜ੍ਹਤੀ ਬਰਬਾਦੀ ਦੇ ਕਿਨਾਰੇ-ਸੰਜੀਵ ਸ਼ਰਮਾ ਕਾਲੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।