15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮਾਨ ਸਰਕਾਰ ਨੇ ਸਿੱਖਿਆ ਕ੍ਰਾਂਤੀ ਦਾ ਕੱਢਿਆ ਜਲੂਸ, ਨੌ ਵਿਸ਼ਿਆਂ ਲਈ ਹੋਣਗੇ ਸਿਰਫ ਦੋ ਅਧਿਆਪਕ- ਕਰਨ ਸਿੰਘ ਰਾਣਾ

ਅਜੀਤ ਡੈਸਕ 18-04-2026
ਕਾਠਗੜ੍ਹ, 17 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਸਹੀ ਅਤੇ ਮੁਫ਼ਤ ਵਿੱਦਿਆ ਦਾ ਪ੍ਰਬੰਧ ਕਿਸੇ ਵੀ ਦੇਸ਼ ਅਤੇ ਸੂਬੇ ਦੇ ਉਜਵਲ ਭਵਿੱਖ ਲਈ ਜਰੂਰੀ ਸ਼ਰਤ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਹਨਾਂ ਕਿਹਾ ਕਿ ਸਰਕਾਰੀ ਸਿੱਖਿਆ ਦੇ ਪ੍ਰਬੰਧ ਨੂੰ ਖਤਮ ਕਰਨਾ ਪੂੰਜੀਵਾਦੀ ਕਾਰਪੋਰੇਟ ਦੇ ਵਿਕਾਸ ਮਾਡਲ ਦਾ ਹਿੱਸਾ ਹੈ ਜਿਸ 'ਤੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਅਮਲ ਕਰ ਰਹੀਆਂ ਹਨ | ਇਸ ਮਾਡਲ ਅਨੁਸਾਰ ਪ੍ਰਾਈਵੇਟ ਲੋਕਾਂ ਨੂੰ ਵਿੱਦਿਆ ਦਾ ਕੰਮ ਸੌਂਪਿਆ ਜਾ ਰਿਹਾ ਹੈ ਅਤੇ ਸਰਕਾਰੀ ਪ੍ਰਬੰਧ ਨੂੰ ਬਹੁਤ ਹੀ ਯੋਜਨਾ ਬਧ ਤਰੀਕੇ ਨਾਲ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੇਂਦਰੀ ਅਤੇ ਸੂਬਾਈ ਸਰਕਾਰਾਂ ਰਾਹੀਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਜਾਣਕਾਰੀ ਦਿੱਤੀ ਕਿ ਮਾਨ ਸਰਕਾਰ ਨੇ ਦਸ ਅਪ੍ਰੈਲ ਨੂੰ ਡੀ.ਐਸ.ਈ ਰਾਹੀਂ ਸਰਕਾਰੀ ਮਿਡਲ ਸਕੂਲਾਂ ਵਿਚ ਜਿੱਥੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੀ ਪੜ੍ਹਾਈ ਹੁੰਦੀ ਹੈ ਤੇ ਇਨ੍ਹਾਂ ਸਕੂਲਾਂ ਵਿੱਚ ਨੌ ਵਿਸ਼ੇ ਪੜ੍ਹਾਏ ਜਾਂਦੇ ਹਨ | ਹੁਣ ਅਧਿਆਪਕਾਂ ਦੀ ਗਿਣਤੀ ਦੋ ਕਰ ਦਿੱਤੀ ਹੈ | ਸਾਥੀ ਰਾਣਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੀ ਸਿੱਖਿਆ ਕ੍ਰਾਂਤੀ ਕਰਨ ਲਈ ਹਰ ਮਿਡਲ ਸਕੂਲ ਵਿੱਚ ਹਰ ਵਿਸ਼ੇ ਦੇ ਵੱਖਰੇ ਅਧਿਆਪਕ ਰੱਖੇ | ਉਨ੍ਹਾਂ ਕਿਹਾ ਕਿ ਮਿਡਲ ਸਕੂਲਾਂ ਵਿੱਚ ਪਹਿਲਾਂ ਹੀ ਦੋ ਤੋਂ ਚਾਰ ਅਧਿਆਪਕਾਂ ਦੀਆਂ ਪੋਸਟਾਂ ਹੀ ਹਨ, ਜਦ ਕਿ ਜਰੂਰੀ ਹੈ ਕਿ ਹਰ ਵਿਸ਼ੇ ਦਾ ਅਧਿਆਪਕ ਵੱਖਰਾ ਹੋਵੇ | ਇਸ ਮੌਕੇ ਕਰਨੈਲ ਸਿੰਘ ਭੱਲਾ, ਮਾਸਟਰ ਮੋਹਨ ਚੰਦ, ਮਨੋਹਰ ਲਾਲ ਤੇ ਕਿ੍ਸ਼ਨ ਲਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਚਾਇਤ ਮੈਂਬਰ ਹਰਜਿੰਦਰ ਸਨੀ ਕਾਂਗਰਸ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਡੇਰਾ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।