14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੰਡੇਰਾਂ ਵਿਖੇ ਹੱਡੀਆਂ ਤੇ ਜੋੜਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 18-04-2026
ਮੁਕੰਦਪੁਰ, 17 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਪਿੰਡ ਮੰਡੇਰਾਂ ਵਿਖੇ ਮੰਡੇਰ ਪਰਿਵਾਰ ਗੁਰਦੀਪ ਸਿੰਘ ਸਪੁੱਤਰ ਸਵਰਗੀ ਮੱਖਣ ਸਿੰਘ ਦੇ ਪਰਿਵਾਰ ਵੱਲੋਂ ਹੱਡੀਆਂ ਅਤੇ ਜੋੜਾਂ ਦੇ ਮਾਹਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਮੁਫਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ 110 ਮਰੀਜ਼ਾਂ ਨੇ ਜਾਂਚ ਕਰਵਾਈ | ਪੀ.ਜੀ.ਆਈ ਚੰਡੀਗੜ੍ਹ ਵਿਖੇ ਸੇਵਾ ਨਿਭਾ ਰਹੇ ਡਾਕਟਰ ਗਗਨਦੀਪ ਮਾਨ ਅਤੇ ਉਹਨਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਹੱਡੀਆਂ ਜੋੜਾਂ ਅਤੇ ਗੋਡਿਆਂ ਦੇ ਦਰਦਾਂ ਦੀ ਮੁਫਤ ਜਾਂਚ ਕੀਤੀ ਅਤੇ ਲੋੜਵੰਦਾਂ ਨੂੰ ਦਵਾਈਆਂ ਅਤੇ ਮਲਣ ਵਾਸਤੇ ਮੱਲਮ ਮੁਹਈਆ ਕਰਵਾਈ ਗਈ | ਇਸ ਦੇ ਨਾਲ ਹੀ ਪਰਿਵਾਰ ਵੱਲੋਂ ਮਰੀਜ਼ਾਂ ਲਈ ਚਾਹ ਪਾਣੀ ਦਾ ਵੀ ਬੰਦੋਬਸਤ ਕੀਤਾ ਗਿਆ | ਇਸ ਮੌਕੇ ਮੰਡੇਰ ਪਰਿਵਾਰ ਤੋਂ ਇਲਾਵਾ ਪਿੰਡ ਦੇ ਪਤਵੰਤ ਤੇ ਮੋਹਤਬਰ ਵਿਅਕਤੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਡੇਂਗੂ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਦਿਵਸ ਮਨਾਇਆ ਅਗਲੀ ਖ਼ਬਰ ਝਿੰਗੜਾਂ ਵਿਖੇ ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।