07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਰਾਹੋਂ ਪੁਲਿਸ ਵਲੋਂ ਫਿਲੌਰ ਚੌਕ 'ਚ ਨਾਕਾਬੰਦੀ ਕਰਕੇ ਕੀਤੀ ਵਾਹਨਾਂ ਦੀ ਜਾਂਚ

ਅਜੀਤ ਡੈਸਕ 09-05-2026
ਰਾਹੋਂ, 8 ਮਈ (ਉਂਕਾਰ ਸਿੰਘ ਰਾਠੋਰ)-ਰਾਹੋਂ ਪੁਲਿਸ ਵਲੋਂ ਫਿਲੌਰ ਚੌਕ ਰਾਹੋਂ ਵਿਖੇ ਨਾਕਾ ਲਗਾ ਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਥਾਣਾ ਮੁਖੀ ਰਾਹੋਂ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕੇ ਸ਼ੱਕੀ ਗਤੀਵਿਧੀਆਂ ਨੂੰ ਰੋਕਣ ਤੇ ਇਲਾਕੇ ਵਿਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਵਲੋਂ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਸ਼ੱਕੀ ਵਾਹਨਾਂ ਨੂੰ ਰੋਕ ਕੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਇਹ ਮੁਹਿੰਮ ਮੁੱਖ ਤੌਰ 'ਤੇ ਅਪਰਾਧਿਕ ਗਤੀਵਿਧੀਆਂ 'ਤੇ ਨਕੇਲ ਕੱਸਣ, ਨਸ਼ਾ ਤਸਕਰੀ ਨੂੰ ਰੋਕਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਹੈ ਹਰ ਸਮੇਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਤੌਰ 'ਤੇ ਜਾਂਚ ਕੀਤੀ ਜਾ ਰਹੀ ਹੈ | ਥਾਣਾ ਮੁਖੀ ਰਾਹੋਂ ਚੌਧਰੀ ਵਰਿੰਦਰ ਕੁਮਾਰ ਵਲੋਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਤੇ ਸਹੀ ਨੰਬਰ ਪਲੇਟਾਂ ਦੀ ਵਰਤੋਂ ਕਰਨ | ਉਨ੍ਹਾਂ ਨੇ ਆਮ ਜਨਤਾ ਨੂੰ ਜਾਂਚ ਦੌਰਾਨ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਸੁਰੱਖਿਅਤ ਵਾਤਾਵਰਨ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਪੁਲਿਸ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਨਿਭਾਅ ਰਹੀ ਹੈ | ਪੰਜਾਬ ਪੁਲਿਸ ਵਲੋਂ ਰਾਜ ਭਰ ਵਿਚ ਵਿਸ਼ੇਸ਼ ਨਾਕਾਬੰਦੀ ਤੇ ਸ਼ੱਕੀ ਵਾਹਨਾਂ ਦੀ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ | ਇਸ ਦਾ ਮੁੱਖ ਉਦੇਸ਼ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਹੈ |
ਪਿਛਲੀ ਖ਼ਬਰ ਸਰਕਾਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਕਾਰਨ, ਮਾਪੇ ਪ੍ਰੇਸ਼ਾਨ ਅਗਲੀ ਖ਼ਬਰ ਸਮੇਂ ਤੋਂ ਪਹਿਲਾਂ ਖੁੱਲ੍ਹੇ ਠੇਕੇ 'ਤੇ ਵਿਕਦੀ ਸ਼ਰ੍ਹੇਆਮ ਸ਼ਰਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।