07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਰਕਾਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਕਾਰਨ, ਮਾਪੇ ਪ੍ਰੇਸ਼ਾਨ

ਅਜੀਤ ਡੈਸਕ 09-05-2026
ਬਹਿਰਾਮ, 8 ਮਈ (ਨਛੱਤਰ ਸਿੰਘ ਬਹਿਰਾਮ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਹਿਰਾਮ ਵਿਚ ਅਧਿਆਪਕਾਂ ਦੀ ਘਾਟ ਕਾਰਨ ਉਕਤ ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਮਾਪੇ ਪ੍ਰੇਸ਼ਾਨ ਹਨ | ਇਸ ਸੰਬੰਧੀ ਸਮਾਜ ਸੇਵਕ ਸੰਦੀਪ ਕੁਮਾਰ ਥਾਪਰ ਸਾਬਕਾ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਨੇ ਦੱਸਿਆ ਕਿ ਇਕ ਪਾਸੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਕਹਿ ਰਹੀ ਹੈ | ਦੂਜੇ ਪਾਸੇ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਨਹੀਂ ਕਰ ਰਹੀ | ਜੇ ਉਕਤ ਸਕੂਲ ਦੀ ਗੱਲ ਕਰੀਏ ਤਾਂ ਇਹ ਸਕੂਲ ਬਲਾਕ ਦਾ ਪਹਿਲਾ ਸਕੂਲ ਹੈ ਜਿਥੇ ਬੱਚਿਆਂ ਦੀ ਗਿਣਤੀ ਡੇਢ ਸੌ ਤੋਂ ਉਪਰ ਹੈ ਪਰ ਅਧਿਆਪਕ ਸਿਰਫ 3 ਹਨ | ਜੇ ਇਸ ਤਰ੍ਹਾਂ ਹੀ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦਾ ਇਹੀ ਹਾਲ ਰਿਹਾ ਤਾਂ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਤੋਂ ਹਟਾਉਣ ਲਈ ਮਜਬੂਰ ਹੋ ਜਾਣਗੇ ਤੇ ਸਰਕਾਰੀ ਸਕੂਲਾਂ ਵਿਚ ਬੱਚਿਆ ਦੀ ਆਮਦ ਘੱਟ ਜਾਵੇਗੀ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਕੂਲ ਵਿਚ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਜਾਵੇ ਤਾਂ ਜੋ ਸਰਕਾਰੀ ਸਕੂਲਾਂ ਵਿਚ ਲੋਕਾਂ ਦਾ ਵਿਸ਼ਵਾਸ ਬਣਿਆ ਰਹੇ |
ਪਿਛਲੀ ਖ਼ਬਰ ਮੋਟਰਸਾਈਕਲ ਨੂੰ ਅਣਪਛਾਤੀ ਕਾਰ ਨੇ ਮਾਰੀ ਟੱਕਰ, ਮੋਟਰਸਾਈਕਲ ਚਾਲਕ ਦੀ ਮੌਤ ਅਗਲੀ ਖ਼ਬਰ ਰਾਹੋਂ ਪੁਲਿਸ ਵਲੋਂ ਫਿਲੌਰ ਚੌਕ 'ਚ ਨਾਕਾਬੰਦੀ ਕਰਕੇ ਕੀਤੀ ਵਾਹਨਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।