07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਰੱਲ੍ਹ ਗੋਤ ਜਠੇਰਿਆਂ ਦਾ ਮੇਲਾ 17 ਨੂੰ

ਅਜੀਤ ਡੈਸਕ 09-05-2026
ਔੜ/ ਝਿੰਗੜਾਂ, 8 ਮਈ (ਕੁਲਦੀਪ ਸਿੰਘ ਝਿੰਗੜ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਧਾਨ ਸਭਾ ਹਲਕਾ ਬੰਗਾ ਅਧੀਨ ਪੈਂਦੇ ਪਿੰਡ ਪੱਦੀ ਮੱਠਵਾਲੀ ਵਿਖੇ ਰੱਲ੍ਹ ਗੋਤ ਜਠੇਰੇ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਵਲੋਂ ਦੇਸ਼ ਵਿਦੇਸ਼ 'ਚ ਵਸਦੇ ਸਮੂਹ ਰੱਲ੍ਹ ਪਰਿਵਾਰਾਂ ਦੇ ਸਹਿਯੋਗ ਨਾਲ ਆਪਣੇ ਪੁਰਖਿਆਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 17 ਮਈ ਨੂੰ ਕਰਵਾਇਆ ਜਾ ਰਿਹਾ ਹੈ | ਪਿੰਡ ਝਿੰਗੜਾਂ ਦੇ ਸੇਵਾਦਾਰ ਸੁਰਜੀਤ ਸਿੰਘ ਬੰਬੇ, ਸੁੱਚਾ ਸਿੰਘ ਝਿੰਗੜ ਐਲ. ਆਈ. ਸੀ., ਠੇਕੇਦਾਰ ਪਰਸ ਰਾਮ, ਮਹਿੰਦਰ ਸਿੰਘ, ਜਰਨੈਲ ਸਿੰਘ, ਸਮਸ਼ੇਰ ਸਿੰਘ ਜੈਕਸਨ, ਮੰਗਤ ਰਾਏ, ਸੋਨੂੰ ਰੱਲ੍ਹ, ਭੋਲਾ ਰਾਮ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸਵੇਰੇ 8 ਵਜੇ ਕਈ ਧਾਰਮਿਕ ਰਸਮਾਂ ਕਰਨ ਉਪਰੰਤ ਪੰਡਾਲ ਸਜਾਏ ਜਾਣਗੇ, ਜਿਸ ਵਿਚ ਵੱਖ-ਵੱਖ ਕਲਾਕਾਰ ਆਪਣਾ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ |
ਪਿਛਲੀ ਖ਼ਬਰ ਲਾਇਨ ਰਾਜ ਕੁਮਾਰ ਕਜਲਾ ਬਣੇ ਲਾਇਨ ਕਲੱਬ ਮੁਕੰਦਪੁਰ ਦੇ ਪ੍ਰਧਾਨ ਅਗਲੀ ਖ਼ਬਰ ਸੰਧਵਾਂ ਵਿਖੇ ਸਾਈਾ ਲੋਕਾਂ ਦੇ ਇਲਾਹੀ ਦਰਬਾਰ 'ਤੇ ਕਰਵਾਇਆ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।