06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬਜ਼ੁਰਗ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ 'ਚ ਖਾਸ ਸਿਹਤ ਸੇਵਾਵਾਂ ਮੁਹੱਈਆ-ਡਾ. ਸਤਵਿੰਦਰਪਾਲ ਸਿੰਘ

ਅਜੀਤ ਡੈਸਕ 09-05-2026
ਨਵਾਂਸ਼ਹਿਰ, 8 ਮਈ (ਜਸਬੀਰ ਸਿੰਘ ਨੂਰਪੁਰ)-ਬਜ਼ੁਰਗ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਚ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਬਜ਼ੁਰਗ ਸਿਹਤ ਸੰਭਾਲ ਓ. ਪੀ. ਡੀ. ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਖ਼ਾਸ ਉਪਰਾਲੇ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ (ਸਰਜਨ) ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਦੇਖਣ ਵਿਚ ਆਉਂਦਾ ਸੀ ਕਿ ਸਰਕਾਰੀ ਹਸਪਤਾਲ ਵਿਚ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੋਣ ਕਰਨ, ਬਜ਼ੁਰਗ ਮਰੀਜ਼ਾਂ ਨੂੰ ਡਾਕਟਰ ਨੂੰ ਮਿਲਣ ਤੇ ਟੈਸਟ ਆਦਿ ਕਰਵਾਉਣ ਲਈ ਲੰਮੀਆਂ ਲਾਈਨਾਂ ਵਿਚ ਖੜ੍ਹਨਾ ਪੈਂਦਾ ਸੀ ਅਤੇ ਕਾਫ਼ੀ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਦੱਸਿਆ ਇਨ੍ਹਾਂ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਿਵਲ ਹਸਪਤਾਲ ਵਿਚ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਬਜ਼ੁਰਗ ਸਿਹਤ ਸੰਭਾਲ ਸੇਵਾ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਓ. ਪੀ. ਡੀ. ਦੌਰਾਨ ਡਾਕਟਰਾਂ ਨੂੰ ਮਿਲਣ ਲਈ ਬਜ਼ੁਰਗਾਂ ਲਈ ਵੱਖਰੀ ਲਾਈਨ ਤੇ ਬੈਠਣ ਦਾ ਇੰਤਜ਼ਾਮ ਕੀਤਾ ਗਿਆ ਹੈ | ਜਿਸ ਲਈ ਵੱਖਰੇ ਤੌਰ 'ਤੇ ਨਰਸਿੰਗ ਵਿਦਿਆਰਥਣਾਂ ਦੀ ਡਿਊਟੀ ਲਗਾਈ ਗਈ ਹੈ ਕਿ ਉਹ ਬਜ਼ੁਰਗਾਂ ਨੂੰ ਗਾਈਡ ਕਰਦੇ ਹੋਏ ਆਪਣਾ ਇਲਾਜ ਕਰਵਾਉਣ ਵਿਚ ਪੂਰਾ ਸਹਿਯੋਗ ਦੇਣ | ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਬਜ਼ੁਰਗ ਮਰੀਜ਼ਾਂ ਦੇ ਟੈਸਟ ਲਈ ਕਮਰਾ ਨੰਬਰ-7 ਵਿਚ ਖੂਨ ਦੇ ਸੈਂਪਲ ਦੇਣ ਦੇ ਵੱਖਰੇ ਤੌਰ 'ਤੇ ਪ੍ਰਬੰਧ ਕੀਤੇ ਗਏ ਹਨ | ਇਸ ਦੇ ਨਾਲ ਹੀ ਨਰਸਿੰਗ ਵਿਦਿਆਰਥਣਾਂ ਦੀ ਡਿਊਟੀ ਲਗਾਈ ਲਈ ਹੈ ਕਿ ਉਹ ਬਜ਼ੁਰਗ ਮਰੀਜ਼ਾਂ ਨੂੰ ਮੁਫ਼ਤ ਦਵਾਈ ਵੀ ਉਪਲੱਬਧ ਕਰਵਾਉਣ ਤਾਂ ਜੋ ਦਵਾਈ ਲੈਣ ਲਈ ਵੀ ਬਜ਼ੁਰਗਾਂ ਨੂੰ ਲਾਈਨ ਵਿਚ ਨਾ ਖੜ੍ਹਨਾ ਪਏ | ਇਸ ਬਾਰੇ ਆਪਣਾ ਤਜ਼ੁਰਬਾ ਸਾਂਝਾ ਕਰਦੇ ਹੋਏ ਸੀਨੀਅਰ ਸਿਟੀਜ਼ਨ ਦਰਸ਼ਨ ਦਰਦੀ ਨੇ ਦੱਸਿਆ ਕਿ ਇਨ੍ਹਾਂ ਬਿਹਤਰ ਸਿਹਤ ਸੇਵਾਵਾਂ ਲਈ ਇਲਾਕੇ ਦੇ ਸੀਨੀਅਰ ਸਿਟੀਜਨਾਂ ਵਲੋਂ ਕਾਫ਼ੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ ਕਿ ਹੁਣ ਸਿਵਲ ਹਸਪਤਾਲ ਵਿਖੇ ਪਹਿਲਾਂ ਨਾਲੋਂ ਕਿਤੇ ਵਧੀਆ ਤੇ ਆਸਾਨ ਢੰਗ ਨਾਲ ਉਨ੍ਹਾਂ ਨੂੰ ਸਿਹਤ ਸਹੂਲਤਾਂ ਮਿਲ ਰਹੀਆਂ ਹਨ |
ਪਿਛਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਚਾਹਲ ਜੱਟਾਂ ਦੇ ਵਿਕਾਸ ਕਾਰਜਾਂ ਤੋਂ ਚੁੱਕਿਆ ਪਰਦਾ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਬੀ. ਬੀ. ਏ. ਦੀਆਂ ਵਿਦਿਆਰਥਣਾਂ ਦੀ ਯੂਨੀਵਰਸਿਟੀ ਨਤੀਜਿਆਂ 'ਚ ਬੇਹਤਰੀਨ ਕਾਰਗੁਜ਼ਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।