06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਿਹਤ ਵਿਭਾਗ ਔੜ ਦੀ ਟੀਮ ਨੇ ਡੇਂਗੂ ਦੀ ਰੋਕਥਾਮ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਗਤੀਵਿਧੀ

ਅਜੀਤ ਡੈਸਕ 09-05-2026
ਔੜ, 8 ਮਈ (ਗੁਰਨਾਮ ਸਿੰਘ ਸੈਣੀ)-ਸਿਹਤ ਵਿਭਾਗ ਮੁਕੰਦਪੁਰ ਦੇ ਐਸ. ਐਮ. ਓ. ਡਾ. ਨੀਨਾ ਸ਼ਾਂਤ ਦੀ ਅਗਵਾਈ ਹੇਠ ਪਿੰਡ ਔੜ ਵਿਖੇ ਡੇਂਗੂ ਦੀ ਰੋਕਥਾਮ ਪ੍ਰਤੀ ਲੋਕਾਂ ਨੂੰ ਘਰ-ਘਰ ਜਾਕੇ ਜਾਗਰੂਕ ਕੀਤਾ ਗਿਆ | ਹੈਲਥ ਇੰਸਪੈਕਟਰ ਬਲਵੰਤ ਰਾਮ ਅਤੇ ਸਚਦੀਪ ਸਿੰਘ ਨੇ ਘਰਾਂ ਵਿਚ ਲੋਕਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ 'ਚ ਪੈਦਾ ਹੁੰਦਾ ਹੈ | ਪੰਜਾਬ ਸਰਕਾਰ ਵਲੋਂ ਚਲਾਇਆ ਪ੍ਰੋਗਰਾਮ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮਨਾਇਆ ਜਾਂਦਾ ਹੈ ਤੇ ਸਾਰਿਆਂ ਨੂੰ ਇਹ ਦੱਸਿਆ ਜਾਂਦਾ ਹੈ ਕਿ ਇਸ ਦਿਨ ਆਪਣੇ ਫਰਿਜ ਦੀ ਟਰੇ, ਕੂਲਰ, ਗਮਲੇ ਚੰਗੀ ਤਰ੍ਹਾਂ ਸਾਫ ਕਰਨ ਤਾਂ ਜੋ ਸਾਡੇ ਘਰ ਤੇ ਆਲੇ-ਦੁਆਲੇ ਡੇਂਗੂ ਦਾ ਲਾਰਵਾ ਪੈਦਾ ਨਾ ਹੋ ਸਕੇ | ਇਸ ਮੌਕੇ ਹੈਲਥ ਇੰਸਪੈਕਟਰ ਬਲਵੰਤ ਰਾਮ, ਹੈਲਥ ਵਰਕਰ ਸਚਦੀਪ ਸਿੰਘ ਤੇ ਆਸ਼ਾ ਵਰਕਰ ਸੀਤਾ ਵੀ ਮੌਜੂਦ ਸਨ |
ਪਿਛਲੀ ਖ਼ਬਰ ਓਵਰਫਲੋਅ ਹੋ ਰਹੇ ਗੰਦੇ ਪਾਣੀ ਕਾਰਨ ਦੁਕਾਨਦਾਰ ਤੇ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਕਰਨਾਣਾ ਨੇ ਮੰਗੂਵਾਲ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।