06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਾਹਦੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 09-05-2026
ਮਜਾਰੀ/ਸਾਹਿਬਾ, 8 ਮਈ (ਨਿਰਮਲਜੀਤ ਸਿੰਘ ਚਾਹਲ)-ਪੀ. ਏ. ਯੂ. ਕੇ. ਵੀ. ਕੇ. ਲੰਗੜੋਆ ਜ਼ਿਲ੍ਹਾ ਐਸ. ਬੀ. ਐਸ. ਨਗਰ ਦੇ ਵਿਗਿਆਨੀਆਂ ਵਲੋਂ ਬਲਾਕ ਸੜੋਆ ਦੇ ਪਿੰਡ ਸਹਾਦੜਾ ਵਿਖੇ 'ਖਾਦਾਂ ਦੀ ਸੰਤੁਲਿਤ ਵਰਤੋਂ' ਮੁਹਿੰਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ | ਕੈਂਪ ਦੌਰਾਨ ਡਾਕਟਰ ਬਲਜੀਤ ਸਿੰਘ ਨੇ ਮਿੱਟੀ ਪਰਖ ਕਰਵਾਉਣ 'ਤੇ ਜ਼ੋਰ ਦਿੱਤਾ ਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਝੋਨੇ ਦੇ ਮਧਰੇਪਣ ਦੇ ਰੋਗ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਕਿ੍ਸ਼ੀ ਵਿਗਿਆਨ ਕੇਂਦਰ ਤੋਂ ਡਾ. ਤੇਜਵੀਰ ਸਿੰਘ ਵੀ ਮੌਕੇ 'ਤੇ ਮੌਜੂਦ ਸਨ, ਜਿਨ੍ਹਾਂ ਨੇ ਆਏ ਹੋਏ ਕਿਸਾਨਾਂ ਦੇ ਪਸ਼ੂਆਂ ਨਾਲ ਸੰਬੰਧਤ ਸਮੱਸਿਆਵਾਂ ਦਾ ਹੱਲ ਦੱਸਿਆ | ਇਸ ਤੋਂ ਇਲਾਵਾ ਕੇ. ਵੀ. ਕੇ. ਵਿਖੇ ਉਪਲਬਦ ਸਾਉਣੀ ਰੁੱਤ ਦੇ ਸੁਧਰੇ ਬੀਜਾਂ ਬਾਰੇ ਵੀ ਚਰਚਾ ਕੀਤੀ ਗਈ ਤੇ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਪੀ. ਏ. ਯੂ. ਦੇ ਸੁਧਰੇ ਬੀਜਾਂ ਦੀ ਵਰਤੋਂ ਕਰਕੇ ਵੱਧ ਝਾੜ ਲੈਣ ਬਾਰੇ ਜ਼ੋਰ ਦਿੱਤਾ ਗਿਆ | ਇਸ ਮੌਕੇ ਅਗਾਂਹ ਵਧੂ ਨੌਜਵਾਨ ਕਿਸਾਨ ਗੁਰਨੇਕ ਸਿੰਘ ਸਹਾਦੜਾ, ਕੇਵਲ ਸਿੰਘ ਸਹਾਦੜਾ ਤੇ ਹੋਰ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨੇ ਮਾਨਵਤਾ ਦੀ ਸੇਵਾ ਦੇ 10 ਸਾਲ ਕੀਤੇ ਪੂਰੇ ਪ੍ਰਸ਼ਾਸਨ ਤੇ ਰਾਜਪਾਲ ਵਲੋਂ ਮਿਲ ਚ... ਅਗਲੀ ਖ਼ਬਰ 'ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਅੰਬੇਡਕਰ' ਨਗਰ ਕੌਂਸਲ ਚੋਣਾਂ 'ਚ ਆਪਣੇ ਉਮੀਦਵਾਰ ਦੇਵੇਗੀ-ਰੋਹਨ ਚੱਢਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।