05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਜਾਰੀ ਵਿਖੇ ਡੇਂਗੂ ਦੇ ਬਚਾਅ ਸੰਬੰਧੀ ਦਿੱਤੀ ਜਾਣਕਾਰੀ

ਅਜੀਤ ਡੈਸਕ 09-05-2026
ਮਜਾਰੀ/ਸਾਹਿਬਾ, 8 ਮਈ (ਨਿਰਮਲਜੀਤ ਸਿੰਘ ਚਾਹਲ)-ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੀ. ਐੱਚ. ਸੀ. ਸੜੋਆ ਦੇ ਕਰਮਚਾਰੀਆਂ ਵਲੋਂ ਕਸਬਾ ਮਜਾਰੀ ਵਿਖੇ ਡੇਂਗੂ ਦੇ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਟੀਮ ਮੈਂਬਰਾਂ ਨੂੰ ਨਾਲ ਲੈ ਕੇ ਪਿੰਡ ਮਜਾਰੀ ਵਿਖੇ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਅਤੇ ਡੇਂਗੂ ਦੇ ਬਚਾਅ ਤੇ ਲੱਛਣਾਂ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦੇ ਹਨ | ਡੇਂਗੂ ਦੇ ਲੱਛਣਾਂ ਸੰਬੰਧੀ ਵੀ ਦੱਸਿਆ | ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਬਿੰਦਰ ਕੁਮਾਰ ਤੇ ਪੇਂਡੂ ਸਿਹਤ ਸਫਾਈ ਸੰਮਤੀ ਦੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਪੱਲੀ ਉੱਚੀ ਦੇ ਬੱਚਿਆਂ ਨੂੰ ਵੰਡੀ ਲਿਖਣ ਸਮੱਗਰੀ ਅਗਲੀ ਖ਼ਬਰ ਭਾਜਪਾ ਆਗੂਆਂ ਨੇ ਰੁੜਕੀ 'ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।