05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਰਕਾਰੀ ਪ੍ਰਾਇਮਰੀ ਸਕੂਲ ਪੱਲੀ ਉੱਚੀ ਦੇ ਬੱਚਿਆਂ ਨੂੰ ਵੰਡੀ ਲਿਖਣ ਸਮੱਗਰੀ

ਅਜੀਤ ਡੈਸਕ 09-05-2026
ਪੱਲੀ ਝਿੱਕੀ, 8 ਮਈ (ਕੁਲਦੀਪ ਸਿੰਘ ਪਾਬਲਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ ਵਲੋਂ ਪਿੰਡ ਪੱਲੀ ਉੱਚੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਲਿਖਣ ਸਮੱਗਰੀ ਵੰਡਣ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ | ਇਸ ਮੌਕੇ ਬੱਚਿਆਂ ਨੂੰ ਕਾਪੀਆਂ, ਪੈਨ ਤੇ ਹੋਰ ਪੜ੍ਹਾਈ ਸੰਬੰਧੀ ਸਮੱਗਰੀ ਭੇਟ ਕਰਕੇ ਉਨ੍ਹਾਂ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕੀਤਾ | ਪ੍ਰੋਗਰਾਮ ਵਿਚ ਉਚੇਚੇ ਤੌਰ 'ਤੇ ਹਰਪ੍ਰੀਤ ਸਿੰਘ ਖਾਰਾ (ਸੀਨੀਅਰ ਵਾਈਸ ਪ੍ਰਧਾਨ ਹਲਕਾ ਨਵਾਂਸ਼ਹਿਰ) ਤੇ ਹਰਦੀਪ ਸਿੰਘ ਪੱਲੀ ਉੱਚੀ ਸਾਬਕਾ ਸਰਪੰਚ (ਐਸ. ਸੀ. ਵਿੰਗ ਹਲਕਾ ਇੰਚਾਰਜ) ਨੇ ਸ਼ਿਰਕਤ ਕੀਤੀ | ਇਸ ਦੌਰਾਨ ਐਂਕਰ ਸੋਨੀ ਸਰੋਆ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਕੂਲ ਦੇ ਚੱਲ ਰਹੇ ਤੇ ਅਧੂਰੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਹਰਪ੍ਰੀਤ ਖਾਰਾ ਨੇ ਕਿਹਾ ਕਿ ਬੱਚਿਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਤੇ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ | ਉਨ੍ਹਾਂ ਸਕੂਲ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਗੁਰਮੀਤ ਸਿੰਘ ਅਕਾਲੀ ਆਗੂ, ਕਪਿਲ ਕਿ੍ਪਾਲ, ਕਨਵਰ ਖਾਰਾ, ਹਰਸ਼ ਜਾਗੜਾਂ, ਨਾਮਦੇਵ ਪੰਚ, ਸੁਰਜੀਤ ਸਿੰਘ, ਮੈਡਮ ਮਨਜੀਤ ਕੌਰ, ਸੁਨੀਤਾ ਰਾਣੀ, ਹਰਜਿੰਦਰ ਕੌਰ, ਸੁੱਖਵਿੰਦਰ ਕੌਰ ਅਤੇ ਰਣਜੀਤ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਦਿਲਬਾਗ ਰਾਏ ਮੀਲੂ ਚਾਂਦਪੁਰ ਰੁੜਕੀ ਦੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਆਤਮਿਕ ਸ਼ਾਂਤੀ ਲਈ ਭੋ... ਅਗਲੀ ਖ਼ਬਰ ਮਜਾਰੀ ਵਿਖੇ ਡੇਂਗੂ ਦੇ ਬਚਾਅ ਸੰਬੰਧੀ ਦਿੱਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।