05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਾਈ ਕਾਲਜ ਜਾਡਲਾ ਵਿਖੇ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ

ਅਜੀਤ ਡੈਸਕ 09-05-2026
ਜਾਡਲਾ, 8 ਮਈ (ਸੁਰਿੰਦਰ ਦੁੱਗਲ)-ਸਾਈਾ ਕਾਲਜ ਜਾਡਲਾ ਵਿਖੇ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਐਨ. ਐਸ. ਐਸ. ਕਲੱਬ ਵਲੋਂ ਕਾਲਜ ਪਿ੍ੰਸੀਪਲ ਡਾ. ਸੁਨੀਲਾ ਧੀਰ ਦੀ ਅਗਵਾਈ ਹੇਠ 'ਮਾਨਵਤਾ ਸੇਵਾ ਅਭਿਆਨ' ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ | ਇਸ ਮੌਕੇ ਡਾ. ਧੀਰ, ਚੇਅਰਮੈਨ ਪੀ. ਕੇ. ਜੌਹਰ ਤੇ ਵਾਈਸ ਚੇਅਰਮੈਨ ਗੌਰਵ ਜੌਹਰ ਰੈੱਡ ਕਰਾਸ ਦੀ ਮਹੱਤਤਾ ਤੇ ਮਨੁੱਖਤਾ ਦੀ ਸੇਵਾ ਲਈ ਇਸ ਦੇ ਯੋਗਦਾਨ ਬਾਰੇ ਜਾਣੂੰ ਕਰਵਾਇਆ ਤੇ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਰੈੱਡ ਕਰਾਸ ਵਰਗੀਆਂ ਸੰਸਥਾਵਾਂ ਦੁੱਖ ਅਤੇ ਸੰਕਟ ਦੇ ਸਮੇਂ ਲੋਕਾਂ ਦੀ ਸਹਾਇਤਾ ਕਰਕੇ ਸਮਾਜ 'ਚ ਮਨੁੱਖਤਾ ਦੀ ਮਿਸਾਲ ਪੇਸ਼ ਕਰਦੀਆਂ ਹਨ | ਇਸ ਮੌਕੇ ਵਾਇਸ ਚੈਅਰਮੈਨ ਇੰਜੀਨੀਅਰ ਗੋਰਵ ਜੌਹਰ, ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਅਨੁਪਮ ਜੌਹਰ ਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਅਗਲੀ ਖ਼ਬਰ ਦੋਆਬਾ ਸਕੂਲ ਸਾਹਲੋਂ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।