27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਘਰ ਤੋਂ ਦੁਕਾਨ ਖੋਲ੍ਹਣ ਜਾਂਦੇ ਸਮੇਂ ਦੁਕਾਨਦਾਰ ਨੂੰ ਹਮਲਾ ਕਰਕੇ ਕੀਤਾ ਜ਼ਖ਼ਮੀ

ਅਜੀਤ ਡੈਸਕ 10-05-2026
ਬਲਾਚੌਰ, 9 ਮਈ (ਨਰੇਸ਼ ਧੌਲ)-ਰਿਆਇਤ ਸਾਈਕਲ ਸਟੋਰ ਸਾਹਮਣੇ ਨਵਾਂ ਬੱਸ ਸਟੈਂਡ ਬਲਾਚੌਰ ਦੇ ਮਾਲਕ ਪਰਮਜੀਤ ਸਿੰਘ ਰਿਆਇਤ ਨੂੰ ਆਪਣੇ ਪਿੰਡ ਸੁੱਜੋਵਾਲ ਤੋਂ ਬਲਾਚੌਰ ਆਉਣ ਮੌਕੇ ਕੁਝ ਵਿਅਕਤੀਆਂ ਵਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਖ਼ਬਰ ਪ੍ਰਾਪਤ ਹੋਈ | ਥਾਣਾ ਸਿਟੀ ਬਲਾਚੌਰ ਦੀ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਅਨੁਸਾਰ ਪਰਮਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਸੁਜੋਵਾਲ ਨੇ ਦੱਸਿਆ ਕਿ ਬੀਤੀ 6 ਮਈ ਨੂੰ ਮੈਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਪਿੰਡ ਸੁੱਜੋਵਾਲ ਤੋਂ ਬਲਾਚੌਰ ਵਿਖੇ ਆਪਣੀ ਦੁਕਾਨ ਰਿਆਇਤ ਸਾਈਕਲ ਸਟੈਂਡ ਨੂੰ ਜਾ ਰਿਹਾ ਸੀ ਕਿ ਰਸਤੇ ਵਿਚ ਪਿੰਡ ਦੇ ਹੀ ਕੁੱਝ ਵਿਅਕਤੀਆਂ ਵਲੋਂ ਮੈਨੂੰ ਰੋਕ ਕੇ ਮੇਰੇ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ, ਜਿਸ ਨਾਲ ਮੈਂ ਜ਼ਖ਼ਮੀ ਹੋ ਗਿਆ ਜਦ ਕਿ ਉਕਤ ਵਿਅਕਤੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ | ਉਪਰੰਤ ਰਿਸ਼ਤੇ ਵਿਚ ਲੱਗਦੇ ਮਾਮਾ ਕਰਤਾਰ ਸਿੰਘ ਵਾਸੀ ਰੋਲੂ ਕਾਲੋਨੀ ਬਲਾਚੌਰ ਨੇ ਪਰਮਜੀਤ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਬਲਾਚੌਰ ਵਿਖੇ ਦਾਖਲ ਕਰਵਾਇਆ | ਪਰਮਜੀਤ ਸਿੰਘ ਨੇ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਵਿਅਕਤੀਆਂ ਕੋਲ ਮੇਰੀ ਦੁਕਾਨ ਕਿਰਾਏ 'ਤੇ ਹੈ ਜਿਸ ਸੰਬੰਧੀ ਉਹ ਮੇਰੇ ਨਾਲ ਰੰਜਸ਼ ਰੱਖਦੇ ਆ ਰਹੇ ਹਨ | ਇਸ ਤੋਂ ਪਹਿਲਾਂ ਵੀ ਉਨ੍ਹਾਂ ਵਲੋਂ ਮੇਰੇ ਨਾਲ ਧੱਕਾ ਕੀਤਾ ਗਿਆ ਸੀ, ਜਿਸ ਸੰਬੰਧੀ ਪਤਵੰਤਿਆਂ ਵਲੋਂ ਫ਼ੈਸਲਾ ਕਰਵਾ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਦੁਕਾਨ ਸੰਬੰਧੀ ਕੇਸ ਵੀ ਅਦਾਲਤ ਵਿਚ ਚੱਲ ਰਿਹਾ ਹੈ | ਥਾਣਾ ਸਿਟੀ ਬਲਾਚੌਰ ਦੀ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੀੜਤ ਦੁਕਾਨਦਾਰ ਪਰਮਜੀਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਨੂੰ ਗੁਹਾਰ ਲਗਾਈ ਹੈ ਕਿ ਜਿਥੇ ਉਕਤ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ |
ਪਿਛਲੀ ਖ਼ਬਰ ਪਰਾਲੀ ਨਾ ਸਾੜਨ ਵਾਲੇ ਐੱਸ. ਬੀ. ਐੱਸ. ਨਗਰ ਦੇ ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਨਵਾਂਸ਼ਹਿਰ ਨਗੀਨਾ, ਮੀਂਹ ਇਕ ਦਿਨ ਚਿੱਕੜ ਮਹੀਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।