27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮੀਨਾ ਸੂੰਢ ਨੂੰ ਹਲਕਾ ਇੰਚਾਰਜ ਲਗਾਉਣ 'ਤੇ ਹਾਈਕਮਾਨ ਦਾ ਧੰਨਵਾਦ-ਸਰਪੰਚ ਰੂਪ ਲਾਲ

ਅਜੀਤ ਡੈਸਕ 10-05-2026
ਬਹਿਰਾਮ, 9 ਮਈ (ਸਰਬਜੀਤ ਸਿੰਘ ਰਾਣਾ)-ਕਾਂਗਰਸ ਹਾਈਕਮਾਨ ਵਲੋਂ ਚੌਧਰੀ ਮੀਨਾ ਸੂੰਢ (ਪਤਨੀ ਸਵ: ਚੌਧਰੀ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ) ਨੂੰ ਹਲਕਾ ਬੰਗਾ ਦਾ ਇੰਚਾਰਜ਼ ਲਗਾਉਣ 'ਤੇ ਲੋਕਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ | ਇਹ ਪ੍ਰਗਟਾਵਾ ਰੂਪ ਲਾਲ ਸਾਬਕਾ ਸਰਪੰਚ ਚੇਤਾ ਨੇ ਕਰਦਿਆਂ ਕਿਹਾ ਕਿ ਸਵ. ਚੌਧਰੀ ਤਰਲੋਚਨ ਸਿੰਘ ਸੂੰਢ ਹਲਕੇ ਦੇ ਲੋਕਾਂ ਨਾਲ ਜੁੜੇ ਹੋਏ ਆਗੂ ਸਨ, ਜਿਨ੍ਹਾਂ ਨੂੰ ਹਲਕੇ ਦੇ ਲੋਕ ਬਹੁਤ ਪਿਆਰ ਕਰਦੇ ਸਨ ਅਤੇ ਚੌਧਰੀ ਮੀਨਾ ਸੂੰਢ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੁੰਦੇ ਸਨ | ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਚੌਧਰੀ ਮੀਨਾ ਸੂੰਢ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਲਕਾ ਬੰਗਾ ਦਾ ਇੰਚਾਰਜ ਲਗਾਇਆ | ਚੌਧਰੀ ਮੀਨਾ ਸੂੰਢ ਨੂੰ ਹਲਕਾ ਇੰਚਾਰਜ ਲਗਾਉਣ ਤੇ ਆਲ ਇੰਡੀਆ ਕਾਂਗਰਸ ਕਮੇਟੀ ਐਸ. ਸੀ. ਵਿੰਗ ਦੇ ਮੈਂਬਰ ਬਣਾਉਣ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਐਸ. ਸੀ. ਵਿੰਗ ਦੇ ਚੇਅਰਮੈਨ ਰਜਿੰਦਰਾਪਾਲ ਗੌਤਮ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਹਲਕੇ ਦੇ ਸਮੂਹ ਕਾਂਗਰਸੀ ਵਰਕਰਾਂ ਨੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਬਲਾਚੌਰ 'ਚ ਮਹਾਰਾਣਾ ਪ੍ਰਤਾਪ ਜੈਅੰਤੀ ਸਮਾਗਮ ਮੌਕੇ ਰਾਜਪਾਲ ਕਟਾਰੀਆ ਨੇ ਕੀਤੀ ਵਿਸ਼ੇਸ਼ ਤੌਰ 'ਤੇ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।