28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਹਨੀ ਟੌਂਸਾ ਦਾ ਪਿੰਡ ਨੰਗਲ ਪਹੁੰਚਣ 'ਤੇ ਨਗਰ ਵਾਸੀਆਂ ਵਲੋਂ ਸਵਾਗਤ

ਅਜੀਤ ਡੈਸਕ 10-05-2026
ਕਾਠਗੜ੍ਹ, 9 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਬਲਾਚੌਰ ਦੇ ਇੰਚਾਰਜ ਸੰਦੀਪ ਚੌਧਰੀ (ਹਨੀ ਟੌਂਸਾ) ਹਲਕੇ ਵਿਚ ਆਪਣੀ ਪਾਰਟੀ ਨੂੰ ਮਜ਼ਬੂਤੀ ਦਿਵਾਉਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਤੇ ਗਤੀਵਿਧੀਆਂ ਨੂੰ ਲੋਕਾਂ ਨਾਲ ਸਾਝਾਂ ਕਰ ਰਹੇ ਹਨ, ਜਿਸ ਕਰਕੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜ ਰਹੇ ਹਨ | ਬੀਤੇ ਦਿਨ ਉਹ ਆਪਣੇ ਸਾਥੀਆਂ ਸਮੇਤ ਪਿੰਡ ਨੰਗਲ (ਰਾਏਪੁਰ) ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਵਰਨ ਸਿੰਘ ਪ੍ਰਧਾਨ ਦੇ ਘਰ ਪਹੁੰਚੇ ਜਿਥੇ ਪਿੰਡ ਦੇ ਲੋਕਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕੇ ਪੰਜਾਬ ਦਾ ਵਿਕਾਸ ਤਾਂ ਹੀ ਹੋ ਸਕਦਾ ਹੈ ਜੇਕਰ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇ | ਇਸ ਮੌਕੇ ਸਮੂਹ ਨਗਰ ਨਿਵਾਸੀਆਂ ਨੇ ਹਨੀ ਟੌਂਸਾ ਨੂੰ ਅਸ਼ੀਰਵਾਦ ਦਿੰਦਿਆਂ ਵਿਸ਼ਵਾਸ ਦਿਵਾਇਆ ਕੇ ਅਸੀਂ ਹਰ ਹਾਲਤ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਚੋਣ ਜਿਤਾ ਕੇ ਲੋਕਾਂ ਦੀ ਆਪਣੀ ਸਰਕਾਰ ਬਣਾਵਾਂਗੇ | ਇਸ ਮੌਕੇ ਹਨੀ ਟੌਂਸਾ ਨੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਵਰਨ ਸਿੰਘ ਪ੍ਰਧਾਨ, ਗੁਰਬਚਨ ਸਿੰਘ, ਗੁਰਮੀਤ ਸਿੰਘ ਰੀਹਲ, ਸੰਤੋਖ ਸਿੰਘ, ਬਲਵਿੰਦਰ ਸਿੰਘ, ਕਸ਼ਮੀਰੀ ਲਾਲ, ਰਮੇਸ਼ ਕੁਮਾਰ, ਹਰਜੀਤ ਸਿੰਘ, ਹਰਬਿਲਾਸ ਸਿੰਘ, ਨਰਿੰਦਰ ਸਿੰਘ, ਕੁਲਦੀਪ ਸਿੰਘ, ਮੱਖਣ ਸਿੰਘ, ਪਰਮਜੀਤ ਸਿੰਘ ਪਨਿਆਲੀ, ਦਲਜੀਤ ਸਿੰਘ ਮਾਣੇਵਾਲ ਸਮੇਤ ਵੱਡੀ ਗਿਣਤੀ ਨਗਰ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮੀਟਿੰਗ ਮੁਲਤਵੀ-ਸੇਠੀ ਸਰਪੰਚ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਲੋਕਾਂ ਨੂੰ ਜਾਗਰੂਕ ਕਰਨ ਲਈ ਬੰਗਾ ਹਲਕੇ ਅੰਦਰ ਜਾਗਰੂਕਤਾ ਅਭਿਆਨ ਸ਼ੁਰੂ-ਵਿਧਾਇਕ ਸੁਖਵਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।