28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮਾਤਾ ਬਲਵਿੰਦਰ ਕੌਰ ਵਲੋਂ ਸਵਾਲ ਕਰਨ 'ਤੇ ਸੱਚ ਸੁਣਨ ਦੀ ਹਿੰਮਤ ਨਹੀਂ ਜੁਟਾ ਸਕੇ ਸੀ. ਐਮ ਮਾਨ-ਐਡਵੋਕੇਟ ਖੋਸਲਾ

ਅਜੀਤ ਡੈਸਕ 10-05-2026
ਬਲਾਚੌਰ, 9 ਮਈ (ਨਰੇਸ਼ ਧੌਲ)-ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਨ 'ਤੇ ਸੱਚ ਸੁਣਨ ਦੀ ਹਿੰਮਤ ਨਾ ਜਟਾ ਪਾਉਣਾ ਅਤਿ ਮੰਦਭਾਗਾਂ ਵਰਤਾਰਾ ਸਾਬਤ ਹੋ ਰਿਹਾ ਹੈ | ਇਹ ਪ੍ਰਗਟਾਵਾ ਬਲਾਚੌਰ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਆਗੂ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਤੀਰੇ ਦੀ ਸਖ਼ਤ ਨਿਖੇਧੀ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਸੀ. ਐਮ ਭਗਵੰਤ ਮਾਨ ਨੂੰ ਜਦੋਂ ਬੀਬੀ ਬਲਵਿੰਦਰ ਕੌਰ ਨੇ ਰਸਤੇ ਵਿਚ ਇਕ ਸਟੇਜ 'ਤੇ ਸੰਬੋਧਨ ਕਰਦਿਆਂ ਦੇਖਿਆ, ਤਾਂ ਉਹ ਇਕ ਮਾਂ ਦਾ ਦਰਦ ਲੈ ਕੇ ਉੱਥੇ ਪਹੁੰਚ ਗਏ | ਬੀਬੀ ਬਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਿੱਧੇ ਸਵਾਲ ਕੀਤੇ ਕਿ ਜਦੋਂ ਭਾਈ ਅੰਮਿ੍ਤਪਾਲ ਸਿੰਘ ਵਿਰੁੱਧ ਲੱਗੀ ਐਨ. ਐਸ. ਏ. ਦੀ ਮਿਆਦ ਖ਼ਤਮ ਹੋ ਚੁੱਕੀ ਹੈ ਤੇ ਸਾਰੇ ਕੇਸ ਪੰਜਾਬ ਨਾਲ ਸੰਬੰਧਿਤ ਹਨ, ਤਾਂ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਕਿਉਂ ਨਹੀਂ ਲਿਆਂਦਾ ਜਾ ਰਿਹਾ | ਐਡਵੋਕੇਟ ਖੋਸਲਾ ਨੇ ਇਸ ਮੌਕੇ ਸਰਕਾਰ ਨੂੰ ਘੇਰਦਿਆਂ ਹੋਇਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਹੈ |
ਪਿਛਲੀ ਖ਼ਬਰ ਬੇਸਹਾਰਾ ਪਸ਼ੂਆਂ ਨੂੰ ਬਚਾਉਂਦਿਆਂ ਟਾਟਾ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ ਅਗਲੀ ਖ਼ਬਰ ਦੋ ਨੌਜਵਾਨ ਹੈਰੋਇਨ ਦਾ ਨਸ਼ਾ ਕਰਦੇ ਹੋਏ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।