07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਥਾਨਵਾਲਾ ਵਿਖੇ ਗਰੀਬ ਦਾਸ ਮਹਾਰਾਜ ਦੀ ਅੰਮਿ੍ਤਮਈ ਬਾਣੀ ਦੇ ਕੀਤੇ ਪ੍ਰਕਾਸ਼

ਅਜੀਤ ਡੈਸਕ 17-05-2026
ਰੱਤੇਵਾਲ, 16 ਮਈ (ਅਸ਼ੋਕ ਕੁਮਾਰ ਲੀਲ)-ਪਿੰਡ ਥਾਨਵਾਲਾ ਵਿਖੇ ਗਰੀਬ ਦਾਸ ਮਹਾਰਾਜ ਦੀ ਅੰਮਿ੍ਤਮਈ ਬਾਣੀ ਦਾ ਓਟ ਆਸਰਾ ਲੈਂਦੇ ਹੋਏ ਸਾਲਾਨਾ ਸਮਾਗਮ ਦੇ ਆਰੰਭ ਪਾਠ ਪ੍ਰਕਾਸ਼ ਨਾਲ ਕੀਤੇ ਗਏ | ਮਹਾਰਾਜ ਸੱਚਦਾ ਨੰਦ ਵਲੋਂ ਗੁਰ ਮਰਿਆਦਾ ਨਾਲ ਪਾਠ ਦੇ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ ਮਿਤੀ 17 ਮਈ ਨੂੰ ਪਾਏ ਜਾਣਗੇ | ਜਿਸ ਸੰਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਤਿੰਨ ਦਿਨਾਂ ਸਮਾਗਮ ਵਿਚ ਸਮੂਹ ਸੇਵਾਦਾਰ ਤੇ ਪ੍ਰਬੰਧਕਾਂ ਵਲੋਂ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਸ਼ਾਮ ਵੇਲੇ ਸੰਧਿਆ ਆਰਤੀ ਤੋਂ ਬਾਅਦ ਰਾਤ ਦੇ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸੰਤ ਮਹਾਂਪੁਰਖ ਆਪਣੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਤਿੰਨੋ ਦਿਨ ਸੰਗਤਾਂ ਲਈ ਲੰਗਰ ਅਤੁੱਟ ਵਰਤਾਇਆ ਜਾਵੇਗਾ |
ਪਿਛਲੀ ਖ਼ਬਰ ਕੌਲਗੜ੍ਹ ਦੀ ਸੰਗਤ ਵਲੋਂ ਸ੍ਰੀ ਅਨੰਦਪੁਰ ਸਾਹਿਬ ਮਾਰਗ ਲਈ ਨਕਦ ਰਾਸ਼ੀ ਭੇਟ ਅਗਲੀ ਖ਼ਬਰ ਬਲਾਚੌਰ ਵਿਖੇ ਕਰੀਅਰ ਕਾਊਾਸਲਿੰਗ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।