07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਤੇ ਰਾਜਪਾਲ ਪੰਜਾਬ ਦੇ ਪੁਤਲੇ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 17-05-2026
ਬਲਾਚੌਰ, 16 ਮਈ (ਦੀਦਾਰ ਸਿੰਘ ਬਲਾਚੌਰੀਆ)-ਸੰਯੁਕਤ ਕਿਸਾਨ ਮੋਰਚੇ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐਮ. ਬੀ.) ਵਿਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਸਮੇਤ ਪਾਣੀਆਂ ਨਾਲ ਸੰਬੰਧਤ ਹੋਰਨਾਂ ਮੰਗਾਂ ਨੂੰ ਲੈ ਕੇ ਕੱਲ੍ਹ ਚੰਡੀਗੜ੍ਹ ਵਿਖੇ ਪੰਜਾਬ ਗਵਰਨਰ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨਾਂ 'ਤੇ ਚੰਡੀਗੜ੍ਹ ਪੁਲਿਸ ਤੇ ਪ੍ਰਸ਼ਾਸਨ ਵਲੋਂ ਕੀਤੇ ਗਏ ਜਬਰ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਲਾਚੌਰ ਦੇ ਮੁੱਖ ਚੌਕ 'ਤੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਤੇ ਰਾਜਪਾਲ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ | ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕੌਮੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਔਜਲਾ, ਹਰਵਿੰਦਰ ਸਿੰਘ ਚਾਹਲ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲ ਨੇ ਆਖਿਆ ਕਿ ਸੈਂਕੜਿਆਂ ਦੀ ਗਿਣਤੀ 'ਚ ਕਿਸਾਨ ਭਰਾ ਤੇ ਵੱਡੀ ਗਿਣਤੀ ਵਿਚ ਬੀਬੀਆਂ ਸ਼ਾਮਿਲ ਸਨ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜਦੋਂ ਕਿਸਾਨ ਆਗੂਆਂ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਰਾਜਪਾਲ ਦੇ ਭਵਨ ਵੱਲ ਕੂਚ ਕਰਦਿਆਂ ਬੁੜੈਲ ਜੇਲ੍ਹ ਰੋਡ ਦੇ ਨਾਲ ਵਾਲੀ ਸੜਕ ਵਿਚ ਦਾਖਲ ਹੋਏ ਤਾਂ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ 'ਤੇ ਅਥਰੂ ਗੈਸ ਦੇ ਗੋਲੇ ਦਾਗੇ ਅਤੇ ਅੰਨ੍ਹੇਵਾਹ ਤਸ਼ੱਦਦ ਕੀਤਾ ਗਿਆ ਤੇ ਬਹੁਤ ਸਾਰੇ ਕਿਸਾਨ ਜ਼ਖ਼ਮੀ ਹੋ ਗਏ | ਇਸ ਮੌਕੇ ਰਣਜੀਤ ਸਿੰਘ ਰਾਣਾ, ਗੁਰਮੁੱਖ ਸਿੰਘ, ਐਡਵੋਕੇਟ ਪਰਵੇਸ਼ ਖੋਸਲਾ, ਅਮਰਜੀਤ ਸਿੰਘ ਤਹਿਸੀਲ ਪ੍ਰਧਾਨ ਰਾਜੇਵਾਲ, ਰਾਬਿੰਦਰ ਸਿੰਘ, ਅਮਰੀਕ ਸਿੰਘ, ਜੋਗਿੰਦਰ ਸਿੰਘ ਰੰਧਾਵਾ, ਚੂਹੜ ਸਿੰਘ, ਭੋਲਾ ਰਾਣਾ, ਗੁਰਮੁੱਖ ਸਿੰਘ, ਹਰੀ ਸਿੰਘ ਬਲਕਾਰ ਸਿੰਘ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨਾਂ 'ਤੇ ਕੀਤੇ ਤਸ਼ੱਦਦ ਵਿਰੁੱਧ ਰਾਜਪਾਲ ਪੰਜਾਬ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਅਕਾਲ ਅਕੈਡਮੀ ਚੱਕ ਮੰਡੇਰ ਦੀ ਵਿਦਿਆਰਥਣ ਪ੍ਰਭਕਿਰਨ ਕੌਰ ਪੰਜਾਬ ਭਰ 'ਚ 9ਵੇਂ ਤੇ ਜ਼ਿਲ੍ਹੇ 'ਚੋਂ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।