08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰੂ ਰਵਿਦਾਸ ਪੁਰਬ ਸੰਬੰਧੀ ਬੱਚਿਆਂ ਦੇ ਸਲੋਗਨ ਮੁਕਾਬਲੇ ਕਰਵਾਏ

ਅਜੀਤ ਡੈਸਕ 17-05-2026
ਉਸਮਾਨਪੁਰ, 16 ਮਈ (ਮਝੂਰ)-ਸਰਕਾਰੀ ਪ੍ਰਾਇਮਰੀ ਸਕੂਲ ਜਲਵਾਹਾ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਲੋਗਨ ਲਿਖਣ ਦਾ ਮੁਕਾਬਲਾ ਸਕੂਲ ਮੁਖੀ ਸੁਮਨ ਪ੍ਰੀਆ ਦੀ ਅਗਵਾਈ ਹੇਠ ਕਰਵਾਇਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ | ਇਸ ਮੌਕੇ ਸਕੂਲ ਮੁਖੀ ਸੁਮਨ ਪਿ੍ਆ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਵੀ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ | ਇਸ ਮੌਕੇ ਅਧਿਆਪਕ ਵਿਵੇਕ ਸਿੰਘ, ਗੁਰਦੀਪ ਕੌਰ, ਮਿਡ-ਡੇ-ਵਰਕਰ ਕੁਲਵਿੰਦਰ ਕੌਰ, ਸੁਖਵੀਰ ਕੌਰ ਤੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਰਾਮਦਾਸ ਪਬਲਿਕ ਸਕੂਲ ਚੇਤਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਰਕਾਰੀ ਸਕੂਲ ਸੜੋਆ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।