08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁ: ਸ੍ਰੀ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਗੁਰਮਤਿ ਸਮਾਗਮ 24 ਨੂੰ

ਅਜੀਤ ਡੈਸਕ 17-05-2026
ਬੰਗਾ, 16 ਮਈ (ਸੁਰਿੰਦਰ ਸਿੰਘ ਕਰਮ)-ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀਂਦੋਵਾਲ ਬੰਗਾ ਵਿਖੇ ਸਮੂਹ ਸੰਗਤਾਂ ਵਲੋਂ ਮਹੀਨਾਵਾਰ ਗੁਰਮਤਿ ਸਮਾਗਮ 24 ਮਈ ਨੂੰ ਸ਼ਾਮ 6 ਤੋਂ 9.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਸਮਾਗਮ ਵਿਚ ਪੰਥ ਦੇ ਮਹਾਨ ਵਿਦਵਾਨ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਸਾਬਕਾ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਗੁਰਮਤਿ ਵਿਚਾਰਾਂ ਦੀ ਸਾਂਝ ਨਾਲ ਸੰਗਤਾਂ ਨੂੰ ਪ੍ਰਮਾਤਮਾ ਦੇ ਚਰਨਾਂ ਨਾਲ ਜੋੜਨਗੇ | ਸਮਾਗਮ ਦੀਆਂ ਤਿਆਰੀਆਂ ਸੰਬੰਧੀ ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ ਵਿਚ ਸਮਾਗਮ ਦਾ ਬੈਨਰ ਜਾਰੀ ਕੀਤਾ | ਇਸ ਮੌਕੇ ਗਿਆਨੀ ਪਲਵਿੰਦਰ ਸਿੰਘ ਕਥਾਵਾਚਕ, ਗਿਆਨੀ ਹਜੂਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਉਂਕਾਰ ਸਿੰਘ, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਹਰਬੰਸ ਸਿੰਘ, ਬਲਬੀਰ ਸਿੰਘ, ਅਮਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਸਰਾਜ ਸਿੰਘ, ਬੀਬੀ ਤਜਿੰਦਰ ਕੌਰ, ਨਰੇਸ਼ ਮਜਾਰੀ ਅਤੇ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਝੋਨੇ ਦੇ ਭਾਅ 'ਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ-ਸੁਖਵਿੰਦਰ ਸਿੰਘ ਬੱਲੋਵਾਲ ਅਗਲੀ ਖ਼ਬਰ ਗੁਰੂ ਰਾਮਦਾਸ ਪਬਲਿਕ ਸਕੂਲ ਚੇਤਾ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।