08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਵਜੋਤ ਪਬਲਿਕ ਹਾਈ ਸਕੂਲ ਬਲਾਚੌਰ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 17-05-2026
ਬਲਾਚੌਰ, 16 ਮਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਦੌਰਾਨ ਨਵਜੋਤ ਪਬਲਿਕ ਹਾਈ ਸਕੂਲ ਬਲਾਚੌਰ ਦਾ ਨਤੀਜਾ ਸ਼ਾਨਦਾਰ ਰਿਹਾ | ਚੇਅਰਮੈਨ ਕੁਲਬੀਰ ਸਿੰਘ ਤੇ ਪਿ੍ੰਸੀਪਲ ਕੁਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕੁਲ 37 ਵਿਦਿਆਰਥੀ ਨੇ ਇਮਤਿਹਾਨ ਦਿੱਤਾ ਸੀ, ਜਿਨ੍ਹਾਂ 'ਚੋਂ 37 ਹੀ ਚੰਗੀਆਂ ਪੁਜ਼ੀਸ਼ਨਾਂ ਵਿਚ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਦੀਪਿਕਾ ਨੇ 94 ਫ਼ੀਸਦੀ ਅੰਕ ਲੈ ਕੇ ਪਹਿਲਾ, ਸਿਮਰਨ ਨੇ 91.23 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਸਿਮਰਨ ਕੌਰ ਨੇ 87.69 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ, ਸੁਖਵਿੰਦਰ ਸਿੰਘ ਨੇ 87.69 ਫ਼ੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ, ਨਵਜੋਤ ਮਾਨ ਨੇ 87.23 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਅਤੇ ਇੰਦਰਪ੍ਰੀਤ ਕੌਰ ਨੇ 84.30 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਛੇਵਾਂ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਸਕੂਲ ਸਟਾਫ਼ ਵਲੋਂ ਕਰਵਾਈ ਗਈ ਸਖ਼ਤ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ, ਮਾਪਿਆਂ ਨੂੰ ਵਧਾਈ ਦਿੱਤੀ ਤੇ ਬੱਚਿਆਂ ਨੂੰ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਜਲਵਾਹਾ ਵਿਖੇ ਮਾਵਾਂ ਦੀ ਵਰਕਸ਼ਾਪ ਲਗਾਈ ਅਗਲੀ ਖ਼ਬਰ ਪੰਜਾਬ ਸਰਕਾਰ ਮਸੀਹ ਭਾਈਚਾਰੇ ਦੀਆ ਮੰਗਾਂ ਵੱਲ ਦੇਵੇ ਧਿਆਨ-ਜਸਵਿੰਦਰ ਜੱਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।