08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੇਂਟ ਸੋਲਜਰ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 17-05-2026
ਬੰਗਾ, 16 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ ਸੀ. ਬੀ. ਐਸ. ਈ. ਦਾ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਮੈਨੇਜਰ ਮੈਡਮ ਈਸ਼ਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਇਸ ਵਾਰ ਦੇ ਨਤੀਜਿਆਂ 'ਚ ਵੀ ਇਕ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰੀ ਤੇ ਪਹਿਲੇ ਸਥਾਨਾਂ 'ਤੇ ਕਬਜ਼ਾ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਚੇਅਰਪਰਸਨ ਸ੍ਰੀਮਤੀ ਨਰਿੰਦਰ ਕੌਰ ਤੇ ਪ੍ਰਭਨੂਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਕੂਲ ਵਿਚ ਚੱਲ ਰਹੇ ਵੱਖੋ ਵੱਖਰੇ ਕੋਰਸ ਜਿਵੇਂ ਕਿ ਮੈਡੀਕਲ, ਨਾਨ ਮੈਡੀਕਲ, ਸੁਪਰ ਮੈਡੀਕਲ, ਕਾਮਰਸ ਤੇ ਆਰਟਸ ਦੇ ਸਾਰੇ ਵਿਦਿਆਰਥੀਆ ਦਾ ਨਤੀਜਾ ਬਹੁਤ ਹੀ ਵਧੀਆ ਰਿਹਾ | ਸਕੂਲ ਦੇ ਡਾਇਰੈਕਟਰ ਮੈਡਮ ਚਰਨਜੀਤ ਕੌਰ ਤੇ ਮੈਡਮ ਜੋਤੀ ਟਾਹ ਅਤੇ ਪਿ੍ੰਸੀਪਲ ਮੈਡਮ ਜਸਵਿੰਦਰ ਕੌਰ ਨੇ ਸ਼ਾਨਦਾਰ ਨਤੀਜਿਆਂ ਲਈ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਤੇ ਮੇਹਨਤੀ ਸਟਾਫ ਨੂੰ ਵਧਾਈ ਦਿੱਤੀ | ਇਸ ਪ੍ਰੀਖਿਆ 'ਚ ਰੀਤਿਕਾ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਗਗਨਦੀਪ ਸਿੰਘ ਨੇ 89.2 ਫੀਸਦੀ ਅੰਕ ਨਾਲ ਦੂਜਾ ਤੇ ਨੀਕਿਤਾ ਨੇ 87.4 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਬਾਕੀ ਵਿਦਿਆਰਥੀਆਂ ਨੇ ਵੀ 70 ਤੋਂ 85 ਫੀਸਦੀ ਤੱਕ ਅੰਕ ਹਾਸਿਲ ਕਰਨ ਵਿਚ ਕਾਮਯਾਬੀ ਪ੍ਰਾਪਤ ਕੀਤੀ | ਸਕੂਲ ਵਿਚ ਵਿਦਿਆਰਥੀਆਂ ਦਾ ਹੌਸਲਾ ਅਫਜਾਈ ਕਰਨ ਲਈ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਸਟਾਫ ਮੈਂਬਰਾਂ ਨੇ ਸਾਰੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਨਵਾਂ ਪਿੰਡ ਟੱਪਰੀਆਂ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਵਿਸ਼ੇਸ਼ ਤੌਰ 'ਤੇ ਸਨਮਾਨਿਤ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਜਲਵਾਹਾ ਵਿਖੇ ਮਾਵਾਂ ਦੀ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।