08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮੁੱਖ ਮੰਤਰੀ ਤੀਰਥ ਯਾਤਰਾ ਲਈ ਖਾਨਖਾਨਾ ਤੋਂ ਸੰਗਤ ਰਵਾਨਾ

ਅਜੀਤ ਡੈਸਕ 17-05-2026
ਨਵਾਂਸ਼ਹਿਰ, 16 ਮਈ (ਜਸਬੀਰ ਸਿੰਘ ਨੂਰਪੁਰ)-ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਖਾਨਖਾਨਾ ਤੋਂ ਸੰਗਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਲਈ ਰਵਾਨਾ ਹੋਈ | ਸੰਗਤਾਂ ਨੂੰ ਡਾ. ਰਾਹੁਲ ਕਪਿਲ ਮੈਂਬਰ ਬਲਾਕ ਸੰਮਤੀ ਵਲੋਂ ਰਵਾਨਾ ਕੀਤਾ | ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਜੋ ਸਰਕਾਰ ਨੇ ਸ਼ੁਰੂ ਕੀਤੀ ਹੈ ਇਹ ਇਕ ਇਤਿਹਾਸਕ ਕਦਮ ਹੈ ਤੇ ਸੰਗਤਾਂ ਨੂੰ ਇਸ ਦਾ ਬਹੁਤ ਵੱਡਾ ਲਾਹਾ ਮਿਲ ਰਿਹਾ ਹੈ | ਜਿਹੜੇ ਬਜ਼ੁਰਗ ਯਾਤਰਾ ਨਹੀਂ ਕਰ ਸਕਦੇ ਉਨ੍ਹਾਂ ਵਾਸਤੇ ਇਹ ਯਾਤਰਾ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ | ਇਸ ਮੌਕੇ ਡਾ. ਰਮੇਸ਼ ਕਪਲ, ਸਰਪੰਚ ਰਵਿੰਦਰ ਸਿੰਘ, ਸਾਬਕਾ ਸਰਪੰਚ ਨਰਿੰਦਰ ਸਿੰਘ, ਹੈਪੀ ਲਾਲ, ਡਾ. ਦੇਸਰਾਜ, ਬਲਵਿੰਦਰ ਸਿੰਘ, ਮਾਸਟਰ ਜੋਗਿੰਦਰ ਸਿੰਘ, ਰਾਜਨ ਕੁਮਾਰ ਵਾਸੀ ਤੇ ਸਵਰਨ ਕੁਮਾਰ ਹਾਜ਼ਰ ਸਨ |
ਪਿਛਲੀ ਖ਼ਬਰ ਅਨੁਭਵ ਧਾਮ ਨਾਨੋਵਾਲ ਵਿਖੇ ਮਹੀਨਾਵਾਰ ਸਮਾਗਮ ਅੱਜ ਅਗਲੀ ਖ਼ਬਰ ਨਵਾਂ ਪਿੰਡ ਟੱਪਰੀਆਂ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਵਿਸ਼ੇਸ਼ ਤੌਰ 'ਤੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।