09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੂਰਾਪੁਰ ਸਕੂਲ ਵਿਖੇ ਰਾਸ਼ਟਰੀ ਡੇਂਗੂ ਦਿਵਸ ਦਿਵਸ ਮਨਾਇਆ

ਅਜੀਤ ਡੈਸਕ 17-05-2026
ਪੱਲੀ ਝਿੱਕੀ, 16 ਮਈ (ਕੁਲਦੀਪ ਸਿੰਘ ਪਾਬਲਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ, ਸੁੱਜੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ.ਚਰਨਜੀਤ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ | ਇਸ ਮੌਕੇ ਹੈਲਥ ਇੰਸਪੈਕਟਰ ਰਾਜ ਕੁਮਾਰ ਹੰਸ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ | ਡੇਂਗੂ ਹੋ ਜਾਣ ਦੇ ਲੱਛਣ ਜਿਵੇਂ ਕਿ ਤੇਜ਼ ਬੁਖਾਰ, ਸਿਰ ਅਤੇ ਮਾਸ ਪੇਸ਼ੀਆਂ ਵਿਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿਸੇ ਵਿਚ ਦਰਦ ਅਤੇ ਮਸੂੜਿਆ ਅਤੇ ਨੱਕ ਵਿੱਚੋਂ ਖੂਨ ਦਾ ਵਗਣਾ ਆਦਿ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਉਂਦੇ ਹੋਏ ਦੱਸਿਆ ਕਿ ਡੇਂਗੂ ਮੱਛਰ ਤੋਂ ਬਚਿਆ ਜਾ ਸਕਦਾ ਹੈ ਜੇਕਰ ਅਸੀਂ ਗ਼ਮਲਿਆਂ ਤੇ ਫਰਿਜ਼ਾਂ ਦੀਆਂ ਟ੍ਰੇਆਂ ਵਿਚ ਖੜ੍ਹੇ ਪਾਣੀ ਨੂੰ ਹਫ਼ਤੇ ਵਿਚ ਇਕ ਵਾਰ ਜ਼ਰੂਰ ਸਾਫ਼ ਕਰੀਏ, ਕੱਪੜੇ ਅਜਿਹੇ ਪਹਿਨੀਏ ਕਿ ਸਰੀਰ ਨੂੰ ਪੂਰਾ ਢੱਕ ਸਕੀਏ, ਮੱਛਰਦਾਨੀ ਜਾਂ ਫਿਰ ਮੱਛਰ ਭਜਾਉਣ ਵਾਲੀ ਕਰੀਮ ਦਾ ਇਸਤੇਮਾਲ ਕਰੀਏ, ਟੈਂਕੀਆਂ, ਟਾਇਰ ਤੇ ਟੁੱਟੇ ਬਰਤਨਾਂ ਵਿਚ ਪਾਣੀ ਨਾ ਖੜ੍ਹਾ ਹੋਣ ਦਈਏ | ਡਾ. ਪ੍ਰਦੀਪ ਕੁਮਾਰ ਮੈਡੀਕਲ ਅਫਸਰ (ਡੈਂਟਲ) ਨੇ ਕਿਹਾ ਕਿ ਜਿਵੇਂ ਕਿ ਸਰਕਾਰ ਵਲੋਂ ਚਲਾਇਆ ਗਿਆ ਪ੍ਰੋਗਰਾਮ 'ਹਰ ਸ਼ੁੱਕਰਵਾਰ ਡਰਾਈ ਡੇ-ਫਰਾਈ ਡੇ' ਮਨਾਇਆ ਜਾਂਦਾ ਹੈ ਅਤੇ ਸਾਰਿਆਂ ਨੂੰ ਬੇਨਤੀ ਹੈ ਕਿ ਇਸ ਦਿਨ ਆਪਣੇ ਫਰਿਜਾਂ ਦੀਆਂ ਟਰੇ, ਕੂਲਰ, ਗਮਲੇ ਚੰਗੀ ਤਰ੍ਹਾਂ ਸਾਫ਼ ਕੀਤੇ ਜਾਣ | ਸਕੂਲ ਪਿ੍ੰਸੀਪਲ ਪਰਮਜੀਤ ਸਿੰਘ ਨੇ ਸਿਹਤ ਵਿਭਾਗ ਦੀ ਸਮੁੱਚੀ ਟੀਮ ਧੰਨਵਾਦ ਕੀਤਾ | ਇਸ ਮੌਕੇ ਸਕੂਲ ਅਧਿਆਪਕ ਹਰਦਿਆਲ, ਜਗਵੀਰ ਕੌਰ, ਸਰਬਜੀਤ ਕੌਰ, ਗੁਰਲੀਨ ਕੌਰ ਸੀ. ਐਚ. ਓ., ਅਵਤਾਰ ਕੌਰ ਐਲ. ਐਚ. ਵੀ., ਸੁਨੀਤਾ ਦੇਵੀ ਏ. ਐਨ. ਐਮ., ਹਰਵਿੰਦਰਪਾਲ ਹੈਲਥ ਵਰਕਰ ਸਮੇਤ ਸਕੂਲ ਦੇ ਵਿਦਿਆਰਥੀ ਮੌਜੂਦ ਸਨ |
ਪਿਛਲੀ ਖ਼ਬਰ ਕਟਾਰੀਆਂ ਮੰਡੀ 'ਚੋਂ ਕਣਕ ਦੀ ਚੁਕਾਈ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਅਗਲੀ ਖ਼ਬਰ ਅਨੁਭਵ ਧਾਮ ਨਾਨੋਵਾਲ ਵਿਖੇ ਮਹੀਨਾਵਾਰ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।