09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਿਹਤ ਵਿਭਾਗ ਮੁਕੰਦਪੁਰ ਸਟਾਫ਼ ਨੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਅਜੀਤ ਡੈਸਕ 17-05-2026
ਮੁਕੰਦਪੁਰ, 16 ਮਈ (ਅਮਰੀਕ ਸਿੰਘ ਢੀਂਡਸਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ. ਐਮ. ਓ. ਡਾ. ਨੀਨਾ ਸ਼ਾਂਤ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਮੁਕੰਦਪੁਰ ਸਟਾਫ਼ ਵਲੋਂ ਰਾਸ਼ਟਰੀ ਡੇਂਗੂ ਦਿਵਸ ਮਨਾਇਆ | ਇਸ ਵਾਰ ਰਾਸ਼ਟਰੀ ਡੇਂਗੂ ਦਿਵਸ ਦਾ ਥੀਮ ਡੇਂਗੂ ਕੰਟਰੋਲ ਜਾਂਚ ਕਰੋ, ਸਾਫ਼ ਕਰੋ ਤੇ ਢੱਕੋ ਹੈ | ਡੇਂਗੂ ਪ੍ਰਤੀ ਜਾਗਰੂਕ ਕਰਦੇ ਹੋਏ ਹਰਪ੍ਰੀਤ ਸਿੰਘ ਬਲਾਕ ਐਕਸਟੈਨਸ਼ਨ ਐਜੂਕੈਟਰ ਨੇ ਦੱਸਿਆ ਕਿ ਹਰ ਸਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ 16 ਮਈ ਨੂੰ ਰਾਸ਼ਟਰੀ ਡੇਂਗੂ ਦਿਵਸ ਮਨਾਉਂਦਾ ਹੈ | ਡੇਂਗੂ ਹੋ ਜਾਣ ਦੇ ਲੱਛਣ ਜਿਵੇਂ ਕਿ ਤੇਜ਼ ਬੁਖਾਰ, ਸਿਰ ਅਤੇ ਮਾਸ ਪੇਸ਼ੀਆਂ ਵਿਚ ਦਰਦ, ਚਮੜੀ 'ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ ਅਤੇ ਮਸੂੜਿਆਂ ਅਤੇ ਨੱਕ ਵਿਚ ਖੂਨ ਦਾ ਵਗਣਾ ਆਦਿ ਹਨ | ਡੇਂਗੂ ਬੁਖਾਰ ਤੋਂ ਬਚਾਅ ਲਈ ਸਾਵਧਾਨੀਆਂ ਤੇ ਜਾਗਰੂਕਤਾ ਹੀ ਇਸ ਦਾ ਸਭ ਤੋਂ ਪ੍ਰਭਾਵਸ਼ਾਲੀ ਇਲਾਜ ਹੈ | ਟੀਮ ਵਲੋਂ ਪਿੰਡ ਸ਼ੇਖੂਪੁਰ ਭੱਠਾ ਤੇ ਪਿੰਡ ਤਲਵੰਡੀ ਫੱਤੂ ਦੀ ਪੱਥੇਰ ਵਿਖੇ ਡੇਂਗੂ ਤੋਂ ਬਚਾਅ ਪ੍ਰਤੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਇਆ ਗਿਆ ਪ੍ਰੋਗਰਾਮ ਹਰ ਸ਼ੁੱਕਰਵਾਰ ਡਰਾਈ ਡੇ-ਫਰਾਈ ਡੇ ਮਨਾਇਆ ਜਾਂਦਾ ਹੈ ਤੇ ਸਾਰਿਆਂ ਨੂੰ ਬੇਨਤੀ ਹੈ ਕਿ ਇਸ ਦਿਨ ਆਪਣੇ ਫਰਿਜ ਦੀ ਟਰੇ, ਕੂਲਰ, ਗਮਲੇ ਚੰਗੀ ਤਰ੍ਹਾਂ ਸਾਫ ਕਰਨ ਤਾਂ ਜੋ ਸਾਡੇ ਘਰ ਅਤੇ ਆਲੇ-ਦੁਆਲੇ ਡੇਂਗੂ ਦਾ ਲਾਰਵਾ ਨਾ ਪਨਪ ਸਕੇ | ਇਸ ਮੌਕੇ ਹੈਲਥ ਵਰਕਰ ਕੁਲਵੀਰ, ਅਮਨਦੀਪ ਕੁਮਾਰ ਤੇ ਅੰਮਿ੍ਤਪਾਲ, ਮੌਜੂਦ ਸਨ |
ਪਿਛਲੀ ਖ਼ਬਰ ਰਿਹਾਇਸ਼ੀ ਖੇਤਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਸੂੰਢ ਕੋਲ ਲੱਗੇ ਕੂੜੇ ਦੇ ਢੇਰ ਤੋਂ ਨਗਰ ਨਿਵਾਸੀ ਪ੍ਰੇਸ਼ਾਨ ਅਗਲੀ ਖ਼ਬਰ ਚੈਰੀਟੇਬਲ ਹਸਪਤਾਲ ਪਠਲਾਵਾ 'ਚ ਡਾਕਟਰ ਅਨੰਦ ਨੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।