09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਰਿਹਾਇਸ਼ੀ ਖੇਤਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਸੂੰਢ ਕੋਲ ਲੱਗੇ ਕੂੜੇ ਦੇ ਢੇਰ ਤੋਂ ਨਗਰ ਨਿਵਾਸੀ ਪ੍ਰੇਸ਼ਾਨ

ਅਜੀਤ ਡੈਸਕ 17-05-2026
ਬਹਿਰਾਮ/ਕਟਾਰੀਆਂ, 16 ਮਈ (ਨਛੱਤਰ ਸਿੰਘ ਬਹਿਰਾਮ, ਪ੍ਰੇਮੀ ਸੰਧਵਾਂ)-ਇਕ ਪਾਸੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਇਹ ਸਭ ਕਹਿਣ ਦੀਆਂ ਗੱਲਾਂ ਲੱਗ ਰਹੀਆਂ ਹਨ | ਇਹ ਸ਼ਬਦ ਰਿਟਾ. ਪਿ੍ੰਸੀਪਲ ਦੇਵ ਰਾਜ ਤੇ ਰਿਟਾ. ਅਧਿਆਪਕ ਨਿਰਮਲਾ ਦੇਵੀ ਨੇ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇ ਸਰਕਾਰੀ ਪ੍ਰਾਇਮਰੀ ਸਕੂਲ ਸੂੰਢ ਦੀ ਗੱਲ ਕਰੀਏ ਤਾਂ ਉਸ ਦੇ ਨੇੜੇ ਲੱਗੇ ਕੂੜੇ ਦੇ ਢੇਰ ਤੋਂ ਨਗਰ ਨਿਵਾਸੀ ਤੇ ਸਕੂਲ ਦੇ ਬੱਚੇ ਪ੍ਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਕਈ ਲੋਕ ਕੂੜਾ ਕਰਕਟ ਉਕਤ ਥਾਂ ਵਿਚ ਸੁੱਟ ਜਾਂਦੇ ਹਨ, ਜਿਸ ਨਾਲ ਭਿਆਨਕ ਬਿਮਾਰੀਆਂ ਪੈਦਾ ਹੋ ਸਕਦੀਆਂ ਹਨ, ਬਰਸਾਤੀ ਮੌਸਮ ਸ਼ੁਰੂ ਹੋਣ ਵਾਲਾ ਹੈ ਜਿਥੇ ਢੇਰਾਂ ਕਾਰਨ ਜ਼ਹਿਰੀਲੇ ਕੀੜੇ ਮਕੌੜੇ ਵੀ ਘਰਾਂ, ਸਕੂਲ ਵਿਚ ਆ ਸਕਦੇ ਹਨ | ਦੱਸਣਯੋਗ ਹੈ ਕਿ ਕਈ ਵਾਰੀ ਗ੍ਰਾਮ ਪੰਚਾਇਤ ਨੂੰ ਵੀ ਕਿਹਾ ਪਰ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਥੋ ਕੂੜਾ ਕਰਕਟ ਚੁਕਾਇਆ ਜਾਵੇ ਤਾਂ ਜੋ ਲੋਕਾਂ ਨੂੰ ਸੁੱਖ ਦਾ ਸਾਹ ਆਵੇ | ਉਕਤ ਥਾਂ ਤੋਂ ਢੇਰ ਚੁਕਾਉਣ ਦੀ ਮੰਗ ਕਰਨ ਵਾਲਿਆਂ ਵਿਚ ਬਲਵਿੰਦਰ ਸਿੰਘ, ਉਂਕਾਰ ਸਿੰਘ, ਅਸ਼ਵਨੀ ਕੁਮਾਰ, ਠੇਕੇਦਾਰ ਅਜਮੇਰ ਸਿੰਘ ਗਿਆਨ ਕੌਰ, ਪ੍ਰੀਤਮ ਦਾਸ, ਕਿ੍ਸ਼ਨ ਕੁਮਾਰ, ਸੁਰਿੰਦਰ ਕੌਰ ਆਦਿ ਦੇ ਨਾਂਅ ਜ਼ਿਕਰਯੋਗ ਹਨ |
ਪਿਛਲੀ ਖ਼ਬਰ ਸਕੌਲਰ ਸਕੂਲ ਲਧਾਣਾ ਉੱਚਾ ਦਾ ਨਤੀਜਾ ਰਿਹਾ ਸੌ ਫੀਸਦੀ ਰਿਹਾ ਅਗਲੀ ਖ਼ਬਰ ਸਿਹਤ ਵਿਭਾਗ ਮੁਕੰਦਪੁਰ ਸਟਾਫ਼ ਨੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।