09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਕੌਲਰ ਸਕੂਲ ਲਧਾਣਾ ਉੱਚਾ ਦਾ ਨਤੀਜਾ ਰਿਹਾ ਸੌ ਫੀਸਦੀ ਰਿਹਾ

ਅਜੀਤ ਡੈਸਕ 17-05-2026
ਬੰਗਾ, 16 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਸਕੌਲਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਉੱਚਾ ਦਾ ਸੀ. ਬੀ. ਐਸ. ਈ. ਵਲੋਂ ਐਲਾਨਿਆ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਸਿਮਰਨਦੀਪ ਕੌਰ ਪੁੱਤਰੀ ਚਰਨਜੀਤ ਸਿੰਘ ਨੇ 95 ਫੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ, ਪਰਮਪ੍ਰੀਤ ਸਿੰਘ ਪੁੱਤਰ ਕਰਨਦੀਪ ਸਿੰਘ ਤੇ ਮੁਸਕਾਨ ਰਾਣੀ ਪੁੱਤਰੀ ਦਵਿੰਦਰ ਕੁਮਾਰ ਨੇ 91 ਫੀਸਦੀ ਅੰਕ ਲੈ ਕੇ ਦੂਜਾ ਤੇ ਗੁਰਲੀਨ ਕੌਰ ਪੁੱਤਰੀ ਗੁਰਮੀਤ ਸਿੰਘ ਤੇ ਮਨਦੀਪ ਕੌਰ ਪੁੱਤਰੀ ਦੀਦਾਰ ਸਿੰਘ ਨੇ 90.6 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਕੁੱਲ ਵਿਦਿਆਰਥੀ 97 ਫੀਸਦੀ ਪਹਿਲੀ ਡਿਵੀਜ਼ਨ ਲੈ ਕੇ ਪਾਸ ਹੋਏ | 35 ਫੀਸਦੀ ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੇ ਐਮ. ਡੀ. ਕੁਲਵਿੰਦਰ ਸਿੰਘ ਤੇ ਪਿ੍ੰਸੀਪਲ ਦਲਬੀਰ ਕੌਰ ਨੇ ਸਮੂਹ ਸਟਾਫ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਵੀ ਵਧੀਆ ਮੁਕਾਮ ਹਾਸਿਲ ਕਰਨ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ |
ਪਿਛਲੀ ਖ਼ਬਰ ਰਿਆਤ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ 12ਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਰਿਹਾਇਸ਼ੀ ਖੇਤਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਸੂੰਢ ਕੋਲ ਲੱਗੇ ਕੂੜੇ ਦੇ ਢੇਰ ਤੋਂ ਨਗਰ ਨਿਵਾਸੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।