09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 17-05-2026
ਕਾਠਗੜ੍ਹ, 16 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਹਨ, ਜਿਸ ਵਿਚ ਡੀ. ਏ. ਵੀ ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਦਾ ਨਤੀਜਾ 100 ਫੀਸਦੀ ਰਿਹਾ ਹੈ | ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਭਾਸ਼ ਅਨੰਦ ਨੇ ਦੱਸਿਆ ਕਿ ਲੜਕੀ ਸੰਜਨਾ ਦੇਵੀ ਪੁੱਤਰੀ ਰਾਮ ਕੁਮਾਰ ਨੇ 81.7 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਰੁਪਿੰਦਰ ਕੌਰ ਪੁੱਤਰੀ ਸ਼ਾਮ ਸਿੰਘ ਨੇ 77.35 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਰਜਨੀ ਪੁੱਤਰੀ ਚੰਦਰ ਪਾਲ ਨੇ 66.52 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ | ਬਾਕੀ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਸਾਰੇ ਵਿਦਿਆਰਥੀਆਂ ਦੇ ਮਾਂ ਬਾਪ ਨੂੰ ਮੁਬਾਰਕਬਾਦ ਦਿੰਦਿਆਂ ਬੱਚਿਆਂ ਦੇ ਵਧੀਆ ਭਵਿੱਖ ਦੀ ਕਾਮਨਾ ਕੀਤੀ ਹੈ |
ਪਿਛਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਾਤਾ ਗਿਆਨੋ ਦੇਵੀ ਨੂੰ ਦਿੱਤੀ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।