09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਐਮ. ਪੀ ਮਾਲਵਿੰਦਰ ਸਿੰਘ ਕੰਗ ਵਲੋਂ ਪਿੰਡ ਹੈਡੋਂਬੇਟ ਨੂੰ ਪਾਣੀ ਦਾ ਟੈਂਕਰ ਭੇਟ

ਅਜੀਤ ਡੈਸਕ 17-05-2026
ਕਾਠਗੜ੍ਹ, 16 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਸੰਸਦ ਮੈਂਬਰ ਹਲਕਾ ਸ੍ਰੀ ਅਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ ਨੇ ਪਿੰਡ ਹੈਡੋਂ ਬੇਟ ਨੂੰ ਪਾਣੀ ਦਾ ਟੈਂਕਰ ਭੇਟ ਕੀਤਾ | ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵੀ ਮੌਜੂਦ ਸਨ | ਸੰਸਦ ਮੈਂਬਰ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ | ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਸ਼ਾਮਿਲ ਹੋਏ | ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੇ ਇਸ ਮੌਕੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਅਮਰਦੀਪ ਕਾਲਜ ਦੇ ਬੀ. ਏ. ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਹਰ ਐਤਵਾਰ ਨੂੰ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਹਸਪਤਾਲ ਢਾਹਾਂ ਕਲੇਰਾਂ ਵਿਖੇ ਦੇਣਗੇ ਸੇਵਾਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।