24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੱਲ੍ਹ ਨਵਾਂਸ਼ਹਿਰ ਦੇ ਵਾਰਡਾਂ 'ਚ ਹੋਵੇਗਾ ਮੋਟਰਸਾਈਕਲ ਮਾਰਚ

ਅਜੀਤ ਡੈਸਕ 23-05-2026
ਨਵਾਂਸ਼ਹਿਰ, 22 ਮਈ (ਜਸਬੀਰ ਸਿੰਘ ਨੂਰਪੁਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੀ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਕਨਵੈਨਸ਼ਨ ਵਿਚ ਪਾਸ ਕੀਤੇ ਐਲਾਨਨਾਮੇ ਅਨੁਸਾਰ ਪੰਜਾਬ ਵਿਚ ਨਗਰ ਨਿਗਮ /ਨਗਰ ਪਾਲਿਕਾ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਤਹਿਤ ਕਰਨੈਲ ਸਿੰਘ, ਮਨਜਿੰਦਰਜੀਤ ਸਿੰਘ, ਰਵਿੰਦਰ ਕੁਮਾਰ ਅਤੇ ਜਸਵਿੰਦਰ ਸਿੰਘ ਭੰਗਲ ਦੀ ਅਗਵਾਈ ਵਿਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਦੇ ਵੱਖ-ਵੱਖ ਪੜਾਵਾਂ 'ਤੇ ਕੁਲਦੀਪ ਸਿੰਘ ਦੌੜਕਾ, ਕੁਲਵਿੰਦਰ ਸਿੰਘ ਅਟਵਾਲ, ਕਰਨੈਲ ਸਿੰਘ ਰਾਹੋਂ, ਵਿਜੇ ਕੁਮਾਰ, ਮਦਨ ਲਾਲ, ਬਿਕਰਮਜੀਤ ਸਿੰਘ, ਭਜਨ ਸਿੰਘ, ਭਲਵਿੰਦਰ ਪਾਲ, ਪਾਲਾ ਰਾਮ, ਰੇਸ਼ਮ ਲਾਲ, ਕਸ਼ਮੀਰ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਨਗਰ ਨਿਵਾਸੀਆਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਮੁਲਾਜ਼ਮ, ਪੈਨਸ਼ਨਰ, ਕਿਸਾਨ, ਮਜ਼ਦੂਰ ਵਿਰੋਧੀ ਨੀਤੀਆਂ 'ਤੇ ਹਮਲਾ ਕਰਦਿਆਂ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਹਰਾਉਣ ਦਾ ਸੱਦਾ ਦਿੱਤਾ | ਮੋਟਰਸਾਈਕਲ ਮਾਰਚ ਦੌਰਾਨ ਵੋਟਰਾਂ ਨੂੰ ਸਰਕਾਰਾਂ ਦੀਆਂ ਮੁਲਾਜ਼ਮ, ਪੈਨਸ਼ਨਰ ਅਤੇ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਇਆ | ਆਗੂਆਂ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 24 ਮਈ ਨੂੰ ਨਵਾਂਸ਼ਹਿਰ ਦੇ ਸਮੁੱਚੇ ਵਾਰਡਾਂ ਵਿਚ ਮੋਟਰਸਾਈਕਲ ਮਾਰਚ ਕਰਨ ਦੇ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਰੋਸ ਮਾਰਚ ਵਿਚ ਅਸ਼ੋਕ ਕੁਮਾਰ, ਜੋਗਾ ਸਿੰਘ, ਰਾਮ ਪਾਲ, ਰਾਮ ਦਾਸ, ਸਰਦਾਰਾ ਸਿੰਘ, ਕੁਲਦੀਪ ਸੋਨਾ, ਅਮਰੀਕ ਸਿੰਘ, ਸੁਭਾਸ਼, ਅਵਤਾਰ ਸਿੰਘ, ਬਿਆਸ ਲਾਲ, ਵਿਜੇ ਕੁਮਾਰ ਜਗਤਾਰ ਲਾਲ, ਰਾਮ ਆਸਰਾ, ਵਿਜੇ, ਕਸ਼ਮੀਰ ਸਿੰਘ, ਪਰਮਿੰਦਰ ਸੰਧੂ, ਮਹਿੰਦਰ ਪ੍ਰਤਾਪ, ਵਿਜੇ ਕੁਮਾਰ, ਅਸ਼ੋਕ ਕੁਮਾਰ ਵਿੱਤ ਸਕੱਤਰ, ਰਜਿੰਦਰ ਸਿੰਘ ਦੇਹਲ, ਜਰਨੈਲ, ਕੁਲਵੰਤ, ਰਾਜ ਕੁਮਾਰ, ਤਰਸੇਮ, ਰਜੀਵ ਗੌੜ, ਨਿਰੰਜਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭੱਠਾ ਵਰਕਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ ਅਗਲੀ ਖ਼ਬਰ ਅੱਤ ਦੀ ਗਰਮੀ ਦੇ ਚਲਦੇ ਆਪਣੀ ਸਿਹਤ ਦਾ ਰੱਖੋ ਖਾਸ ਧਿਆਨ-ਡਾ. ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।