24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਝਿੱੜੀ ਅਸਥਾਨ ਪੱਲੀ ਝਿੱਕੀ ਵਿਖੇ ਸਾਲਾਨਾ ਚਾਰ ਰੋਜ਼ਾ ਜੋੜ ਮੇਲਾ ਅੱਜ ਤੋਂ

ਅਜੀਤ ਡੈਸਕ 23-05-2026
ਪੱਲੀ ਝਿੱਕੀ, 22 ਮਈ (ਕੁਲਦੀਪ ਸਿੰਘ ਪਾਬਲਾ)-ਬਾਬਾ ਸ਼ਾਹ ਕਮਾਲ, ਬਾਬਾ ਚਾਊ, ਬਾਬਾ ਜਤੀ, ਬਾਬਾ ਕਾਬਲੀ ਦੇ ਝਿੱੜੀ ਅਸਥਾਨ ਪਿੰਡ ਪੱਲੀ ਝਿੱਕੀ ਵਿਖੇ ਸਮੂਹ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ, ਸਮੂਹ ਪੱਤੀ ਕੋਟ ਦੇ ਨਗਰ ਨਿਵਾਸੀ, ਸਮੂਹ ਨੌਜਵਾਨਾਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਧੂਮ ਧਾਮ ਨਾਲ ਚਾਰ ਰੋਜ਼ਾ ਸਾਲਾਨਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਮੁੱਖ ਸੇਵਾਦਾਰ ਗੱਦੀ ਨਸ਼ੀਨ ਬਾਬਾ ਦਰਸ਼ਨ ਸਿੰਘ ਮੁੱਖ ਸੇਵਾਦਾਰ ਨੇ ਦੱਸਿਆ ਕਿ ਚਾਰ ਰੋਜ਼ਾ ਮੇਲੇ ਦੀ ਸ਼ੁਰੂਆਤ ਦੌਰਾਨ 23 ਮਈ ਨੂੰ ਬਾਅਦ ਦੁਪਹਿਰ 2 ਵਜੇ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ ਜਾਣਗੀਆਂ | 24 ਮਈ ਨੂੰ ਝਿੱੜੀ ਅਸਥਾਨ 'ਤੇ ਚਿਰਾਗ ਰੌਸ਼ਨ ਕੀਤੇ ਜਾਣਗੇ ਅਤੇ ਰਾਤ ਨੂੰ 8 ਵਜੇ ਕਰਾਮਾਤ ਅਲੀ ਦੀ ਪਾਰਟੀ ਕਵਾਲੀਆਂ ਅਤੇ ਰਾਤ 10 ਵਜੇ ਵਿੱਕੀ ਨਕਾਲ ਨਕਲਾਂ ਦਾ ਪ੍ਰੋਗਰਾਮ ਪੇਸ਼ ਕਰਨਗੇ | ਇਸ ਦੌਰਾਨ 25 ਮਈ ਨੂੰ ਦੁਪਹਿਰ 12 ਵਜੇ ਅਲਗੋਜਿਆ ਵਾਲਿਆਂ ਦੀ ਪਾਰਟੀ ਪ੍ਰੋਗਰਾਮ ਪੇਸ਼ ਕਰਨਗੇ | ਦੁਪਹਿਰ ਬਾਅਦ 2 ਵਜੇ ਮਸ਼ਹੂਰ ਗਾਇਕ ਜੋੜੀ ਗੁਰਵੀਰ ਸਿੱਧੂ ਅਤੇ ਅਮਨ ਵਿਰਕ ਆਪਣਾ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਨਗੇ ਅਤੇ ਰਾਤ ਨੂੰ ਲਵਲੀ ਨਕਾਲ ਪਾਰਟੀ ਤੇ ਕਵਾਲ ਪਾਰਟੀ ਕਵਾਲੀਆਂ ਪੇਸ਼ ਕਰਨਗੇ | ਇਸ ਸੰਬੰਧੀ ਬਾਬਾ ਦਰਸ਼ਨ ਸਿੰਘ ਤੇ ਭਗਤ ਸੀਤਲ ਸਿੰਘ ਹਲਵਾਈ ਨੇ ਦੱਸਿਆ ਕਿ ਮੇਲੇ ਦੇ ਆਖਰੀ ਦਿਨ 26 ਮਈ ਨੂੰ ਦੁਪਹਿਰ ਬਾਅਦ 2 ਵਜੇ ਪੰਜਾਬ ਦੇ ਮਸ਼ਹੂਰ ਗਾਇਕ ਪੰਮਾ ਡੂੰਮੇਵਾਲੀਆ ਆਪਣਾ ਰੰਗਾ ਰੰਗ ਸਟੇਜ ਪ੍ਰੋਗਰਾਮ ਕਰਨਗੇ ਅਤੇ ਰਾਤ ਨੂੰ ਧਰਮਵੀਰ ਪਰਦੇਸੀ ਦੀ ਪਾਰਟੀ ਡਰਾਮਾ ਪੇਸ਼ ਕਰਨਗੇ |
ਪਿਛਲੀ ਖ਼ਬਰ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਮਹੀਨਾਵਾਰ ਗੋਪਾਲ ਅਸ਼ਟਮੀ ਸਮਾਗਮ ਅੱਜ ਅਗਲੀ ਖ਼ਬਰ ਭੱਠਾ ਵਰਕਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।