08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਝੋਨੇ ਦੇ ਸੀਜ਼ਨ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ ਵਧਾ ਕੇ ਕੇਂਦਰ ਨੇ ਕਿਸਾਨਾਂ 'ਤੇ ਬੋਝ ਪਾਇਆ-ਸਾਹਦੜਾ

ਅਜੀਤ ਡੈਸਕ 24-05-2026
ਮਜਾਰੀ/ਸਾਹਿਬਾ, 23 ਮਈ (ਨਿਰਮਲਜੀਤ ਸਿੰਘ ਚਾਹਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਦੀ ਮੀਟਿੰਗ ਕਸਬਾ ਮਜਾਰੀ ਵਿਖੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਾਹਦੜਾ ਦੀ ਅਗਵਾਈ ਹੇਠ ਹੋਈ | ਜਿਸ 'ਚ ਪਾਰਟੀ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਵਾਰ-ਵਾਰ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਧਾਏ ਜਾਣ ਦਾ ਵਿਰੋਧ ਕੀਤਾ | ਇਸ ਮੌਕੇ ਅਵਤਾਰ ਸਿੰਘ ਸਾਹਦੜਾ ਨੇ ਕਿਹਾ ਕਿ ਭਾਜਪਾ ਵਲੋਂ ਕੁਝ ਦਿਨਾਂ 'ਚ ਤਿੰਨ ਵਾਰ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਕਿਸਾਨਾਂ 'ਤੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਹੀ ਬੋਝ ਪਾ ਦਿੱਤਾ ਹੈ | ਉਨ੍ਹਾਂ ਕਿਹਾ ਪਹਿਲਾਂ ਜਦੋਂ ਅੰਤਰਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ ਘਟਦੀਆਂ ਰਹੀਆਂ, ਉਸ ਵੇਲੇ ਕੇਂਦਰ ਵਲੋਂ ਕਦੇ ਲੋਕਾਂ ਨੂੰ ਤੇਲ ਦੀਆਂ ਕੀਮਤਾਂ ਘਟਾ ਕੇ ਰਾਹਤ ਨਹੀਂ ਦਿੱਤੀ ਗਈ | ਹੁਣ ਜੰਗ ਦੇ ਬਹਾਨੇ ਨਿੱਤ ਕੀਮਤਾਂ ਵਧਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਭਾਜਪਾ ਨੇ ਸਿਆਸੀ ਲਾਹੇ ਲਈ ਚੋਣਾਂ ਦੌਰਾਨ ਤੇਲ ਦੀਆਂ ਕੀਮਤਾਂ ਦੇ ਵਾਧੇ ਨੂੰ ਰੋਕ ਕੇ ਰੱਖਿਆ | ਤੇਲ ਦੀਆਂ ਕੀਮਤਾਂ ਦਾ ਵਾਧਾ ਹਰੇਕ ਵਰਗ 'ਤੇ ਅਸਰ ਪਾ ਰਿਹਾ ਹੈ | ਇਸ ਮੌਕੇ ਗੁਰਦੀਪ ਸਿੰਘ ਬਕਾਪੁਰ, ਜਥੇ. ਮੋਹਣ ਸਿੰਘ ਟੱਪਰੀਆਂ, ਜੋਗਿੰਦਰ ਸਿੰਘ ਅਟਵਾਲ, ਸਤਨਾਮ ਸਿੰਘ ਸਹੂੰਗੜਾ, ਹਜ਼ੂਰਾ ਸਿੰਘ ਪੈਲੀ, ਕੈਪ. ਦਰਬਾਰਾ ਸਿੰਘ ਤੇ ਬਲਿਹਾਰ ਸਿੰਘ ਮਜਾਰੀ ਕਿਸਾਨ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ 'ਕੂੜਾ ਸੁੱਟਣਾ ਮਨ੍ਹਾਂ ਹੈ' ਦੇ ਲਗਾਏ ਗਏ ਫਲੈਕਸ ਬੋਰਡ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਦਲ ਪਰਿਵਾਰ ਦੀਆਂ ਨੀਤੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂ ਸੱਤਾ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।