09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪੀਰ ਬਾਬਾ ਬੰਦਲੀ ਸ਼ੇਰ ਮਹਾਰਾਜ ਆਸਰੋਂ ਦਾ ਸਾਲਾਨਾ ਜੋੜ ਮੇਲਾ ਕਰਵਾਇਆ

ਅਜੀਤ ਡੈਸਕ 24-05-2026
ਕਾਠਗੜ੍ਹ, 23 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਸਨਅਤੀ ਖੇਤਰ ਦੇ ਪ੍ਰਸਿੱਧ ਧਾਰਮਿਕ ਸਥਾਨ ਪੀਰ ਬਾਬਾ ਬੰਦਲੀ ਸ਼ੇਰ ਮਹਾਰਾਜ ਦਾ ਸਾਲਾਨਾ ਜੋੜ ਮੇਲਾ ਤੇ ਸਵ. ਗੱਦੀਨਸ਼ੀਨ ਬਾਬਾ ਕਿਹਰ ਸਿੰਘ ਦਾ ਬਰਸੀ ਸਮਾਗਮ ਮੌਜੂਦਾ ਗੱਦੀਨਸ਼ੀਨ ਬਾਬਾ ਸਤਪਾਲ ਦੀ ਰਹਿਨੁਮਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਕਰਵਾਇਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਸਥਾਨ 'ਤੇ ਚਾਦਰ ਚੜ੍ਹਾਉਣ ਅਤੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਚੇਅਰਮੈਨ ਐਸ. ਸੀ. ਕਮਿਸ਼ਨ ਪੰਜਾਬ ਜਸਵੀਰ ਸਿੰਘ ਗੜ੍ਹੀ ਨੇ ਪਹੁੰਚ ਕੇ ਹਾਜ਼ਰੀ ਲਗਵਾਈ ਅਤੇ ਉਨ੍ਹਾਂ ਕਿਹਾ ਕਿ ਮੈਂ ਅੱਜ ਤੋਂ 25 ਸਾਲ ਪਹਿਲਾਂ ਇਸ ਸਥਾਨ 'ਤੇ ਆਇਆ ਸੀ ਅਤੇ ਅੱਜ ਫਿਰ ਤੋਂ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ | ਇਸ ਮੌਕੇ ਪੰਜਾਬ ਦੀਆਂ ਨਾਮਵਰ ਗਾਇਕ ਪਾਰਟੀਆਂ ਵਲੋਂ ਦੁਪਹਿਰ ਤੋਂ ਰਾਤ ਤੱਕ ਲਗਾਤਾਰ ਧਾਰਮਿਕ ਗੀਤਾਂ ਨਾਲ ਸੰਗਤਾਂ ਨੂੰ ਆਪਣੇ ਨਾਲ ਜੋੜੀ ਰੱਖਿਆ | ਇਸ ਮੌਕੇ ਬਰਜਿੰਦਰਾ ਹਸਪਤਾਲ ਰੋਪੜ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਤੇ ਖੂਨਦਾਨ ਕੈਂਪ ਲਗਾਇਆ, ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਖੂਨਦਾਨ ਕੀਤਾ ਅਤੇ ਲੋੜਵੰਦ ਮਰੀਜ਼ਾਂ ਨੂੰ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਸਮੂਹ ਸੰਗਤਾਂ ਲਈ ਸਵੇਰ ਤੋਂ ਚਾਹ ਪਕੌੜਿਆਂ, ਠੰਢੇ ਪਾਣੀ ਦੀ ਛਬੀਲ, ਕੋਲਡ ਡਰਿੰਕ ਦੀ ਛਬੀਲ, ਕੁਲਫੀਆਂ ਦੀ ਛਬੀਲ ਅਤੇ ਬਾਬਾ ਜੀ ਦੇ ਅਤੁੱਟ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ | ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ ਅਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ |
ਪਿਛਲੀ ਖ਼ਬਰ ਖੇਤਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਅਗਲੀ ਖ਼ਬਰ ਬਿਸਤ ਦੁਆਬ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।