09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਖੇਤਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਅਜੀਤ ਡੈਸਕ 24-05-2026
ਮੁਕੰਦਪੁਰ, 23 ਮਈ (ਅਮਰੀਕ ਸਿੰਘ ਢੀਡਸਾ)-ਮੁੱਖ ਖੇਤੀਬਾੜੀ ਅਫ਼ਸਰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਲੇਖਰਾਜ ਬੇਗੋਵਾਲ ਦੀ ਯੋਗ ਅਗਵਾਈ ਹੇਠ ਬਲਾਕ ਔੜ ਦੇ ਪਿੰਡ ਰਹਿਪਾ ਵਿਖੇ ਕਿਸਾਨ ਬਲਵੀਰ ਸਿੰਘ ਦੇ ਖੇਤਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ | ਮੁੱਖ ਖੇਤੀਬਾੜੀ ਅਫਸਰ ਡਾਕਟਰ ਲੇਖਰਾਜ ਨੇ ਦੱਸਿਆ ਕਿ ਖੇਤੀ ਵਿਭਿੰਨਤਾ ਤਹਿਤ ਪਾਣੀ ਦੀ ਸੁਚੱਜੀ ਵਰਤੋਂ ਲਈ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਰਕਬੇ 'ਚ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ | ਉੁੁਹਨਾਂ ਦੱਸਿਆ ਕਿ ਝੋਨੇ ਦੀ ਪਨੀਰੀ ਲਗਾਉਣ ਦੀ ਬਜਾਏ ਖੇਤ ਵਿਚ ਸਿੱਧੇ ਤੌਰ 'ਤੇ ਬੀਜ ਡਰਿਲ ਦੀ ਵਰਤੋਂ ਕਰਕੇ ਕਤਾਰਾਂ 'ਚ ਝੋਨੇ ਦੀ ਬਿਜਾਈ ਕੀਤੀ ਜਾਵੇ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਨਾਲ ਸਾਨੂੰ ਝੋਨੇ ਦੀ ਰਹਿੰਦ ਖੂੰਹਦ ਨੂੰ ਸਾਂਭਣ ਲਈ ਕਾਫੀ ਸਮਾਂ ਮਿਲ ਜਾਂਦਾ ਹੈ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਉਸ ਨੂੰ ਖੇਤ ਵਿਚ ਮਿਲਾਇਆ ਜਾ ਸਕਦਾ ਹੈ ਜਾਂ ਬੇਲਰ ਮਸ਼ੀਨਾਂ ਰਾਹੀਂ ਇਸ ਦੀਆਂ ਗੰਢਾਂ ਸਮੇਂ ਸਿਰ ਬਣਾਈਆਂ ਜਾ ਸਕਦੀਆਂ ਹਨ | ਡਾ. ਰਾਜ ਕੁਮਾਰ ਖੇਤੀਬਾੜੀ ਅਫਸਰ ਔੜ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਸਭ ਤੋਂ ਵਧੀਆ ਤਰੀਕਾ ਤਰ ਵੱਤਰ ਹੈ | ਖੇਤੀਬਾੜੀ ਅਫਸਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਕਾਮਯਾਬ ਕਰਨ ਲਈ ਮੁੱਖ ਤੌਰ 'ਤੇ ਨਦੀਨਾਂ ਦੀ ਰੋਕਥਾਮ ਹੈ ਜਦੋਂ ਨਦੀਨ ਦੋ ਤੋਂ ਚਾਰ ਪੱਤਿਆਂ ਤੱਕ ਆ ਜਾਣ ਤਾਂ ਨਦੀਨ ਨਾਸ਼ਕ ਦਵਾਈਆਂ ਦਾ ਜਿਵੇਂ ਕਿ ਨੋਮਨੀ ਗੋਲਡ, ਰਾਈ ਸਟਾਰ, ਵਿਵਾਇਆ, ਐਲਮਿਕਸ ਆਦਿ ਨਦੀਨ ਨਾਸ਼ਕ ਦਵਾਈਆਂ ਦਾ ਬਜਾਈ ਤੋਂ ਠੀਕ 20 ਤੋਂ 35 ਦਿਨਾਂ ਦੇ ਅੰਦਰ ਅੰਦਰ ਛੜਕਾ ਕੀਤਾ ਜਾਵੇ | ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ 1500 ਪ੍ਰਤੀ ਏਕੜ ਦੇ ਹਿਸਾਬ ਨਾਲ ਉਦਾਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸਾਲ ਪਿੰਡ ਰਹਿਪਾ ਵਿੱਚ ਤਕਰੀਬਨ 35 ਏਕੜ ਤੱਕ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਜਾ ਰਹੀ ਹੈ | ਇਸ ਮੌਕੇ ਡਾ. ਮੋਨਿਕਾ ਖੇਤੀਬਾੜੀ ਵਿਕਾਸ ਅਫਸਰ ਨੇ ਆਏ ਹੋਏ ਕਿਸਾਨਾਂ ਨੂੰ ਮੱਕੀ ਦੀ ਬਜਾਈ ਸੰਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅੰਜੂ ਸਾਗਰ ਖੇਤੀਬਾੜੀ ਵਿਸਥਾਰ ਅਫਸਰ, ਦੀਪਕ ਕੁਮਾਰ ਖੇਤੀਬੜੀ ਵਿਸਥਾਰ ਅਫਸਰ, ਲਖਵਿੰਦਰ ਸਿੰਘ ਏ. ਐਮ., ਭੁਪਿੰਦਰ ਸਿੰਘ, ਕੁਲਦੀਪ ਸਿੰਘ, ਦਵਿੰਦਰ ਸਿੰਘ, ਜਗਜੀਤ ਸਿੰਘ ਤੇ ਹੋਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਲੋੜਵੰਦਾਂ ਦੀ ਸੇਵਾ ਹੀ ਸਭ ਤੋਂ ਵੱਡਾ ਪੁੰਨ–ਬਾਗੀ ਅਗਲੀ ਖ਼ਬਰ ਪੀਰ ਬਾਬਾ ਬੰਦਲੀ ਸ਼ੇਰ ਮਹਾਰਾਜ ਆਸਰੋਂ ਦਾ ਸਾਲਾਨਾ ਜੋੜ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।