09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਬਿਨਾਂ ਕਿਸੇ ਭੇਦਭਾਵ ਤੇ ਬਿਨਾਂ ਕਿਸੇ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾਵੇ-ਸੂਰਾਪੁਰੀ

ਅਜੀਤ ਡੈਸਕ 24-05-2026
ਨਵਾਂਸ਼ਹਿਰ, 23 ਮਈ (ਹਰਮਿੰਦਰ ਸਿੰਘ ਪਿੰਟੂ)-ਨਗਰ ਕੌਂਸਲ ਦੀਆਂ ਚੋਣਾਂ ਦਾ ਜਿਥੇ ਚੋਣ ਪ੍ਰਚਾਰ ਸਿਖਰਾਂ 'ਤੇ ਚੱਲ ਰਿਹਾ ਹੈ ਉਥੇ ਹਰੇਕ ਉਮੀਦਵਾਰ ਵਲੋਂ ਆਪਣੇ ਹੱਕ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ਕਲਾਕਾਰ ਸੰਗੀਤ ਸਭਾ ਦੇ ਪ੍ਰਧਾਨ ਤੇ ਲਾਇਨਜ਼ ਕਲੱਬ ਗੋਲਡ ਬੰਦਗੀ ਦੇ ਪ੍ਰਧਾਨ ਵੈਦ ਲਖਵਿੰਦਰ ਸਿੰਘ ਸੂਰਾਪੁਰੀ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਆਪਣੀ ਵੋਟ ਦਾ ਸਹੀ ਇਸਤੇਮਾਲ ਕੀਤਾ ਜਾਵੇ ਤੇ ਵੋਟ ਉਸਨੂੰ ਹੀ ਪਾਈ ਜਾਵੇ ਜੋ ਸਾਡੇ ਮਹੱਲੇ ਦਾ ਵਿਕਾਸ ਕਰ ਸਕੇ | ਸੂਰਾਪੁਰੀ ਨੇ ਕਿਹਾ ਕਿ ਉਮੀਦਵਾਰ ਵਲੋਂ ਵੋਟਰ ਨੂੰ ਕਈ ਤਰ੍ਹਾਂ ਦੇ ਲੋਭ ਦਿੱਤੇ ਜਾਂਦੇ ਹਨ ਪਰ ਬਿਨਾਂ ਝਿਜਕ ਬਿਨਾਂ ਕਿਸੇ ਲਾਲਚ 'ਤੇ ਵੋਟ ਦਾ ਸਹੀ ਇਸਤੇਮਾਲ ਕੀਤਾ ਜਾਵੇ ਤਾਂ ਜੋ ਮੁਹੱਲੇ ਦਾ ਸਰਬਪੱਖੀ ਵਿਕਾਸ ਹੋ ਸਕੇ |
ਪਿਛਲੀ ਖ਼ਬਰ ਆਰ. ਟੀ. ਓ. ਨਵਾਂਸ਼ਹਿਰ ਵਲੋਂ 6 ਵਾਹਨਾਂ ਦੇ ਕੱਟੇ ਚਾਲਾਨ ਅਗਲੀ ਖ਼ਬਰ ਮਾਨ ਸਰਕਾਰ ਦੇ ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਨਾ ਲੈਣ ਦੇ ਵਾਅਦੇ ਪਏ ਖੂਹ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।