11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਭਾਈ ਸੰਗਤ ਸਿੰਘ ਖ਼ਾਲਸਾ ਬੰਗਾ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਸਫਲਤਾਪੂਰਵਕ ਸਮਾਪਤ

ਅਜੀਤ ਡੈਸਕ 24-05-2026
ਬੰਗਾ, 23 ਮਈ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਕਾਲਜ ਦੇ ਈਕੋ ਕਲੱਬ ਤੇ ਐਨ. ਐਸ. ਐਸ. ਵਲੋਂ ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਅਧੀਨ ਥਿੰਦ ਆਈ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਸਫਲਤਾ ਪੂਰਵਕ ਲਗਾਇਆ | ਕੈਂਪ ਦੌਰਾਨ ਡਾ. ਇੰਤਖਾਬ ਤੇ ਡਾ. ਕੁਲਵਿੰਦਰ ਸਿੰਘ ਦੀ ਟੀਮ ਵਲੋਂ ਵਿਦਿਆਰਥੀਆਂ ਤੇ ਇਲਾਕੇ ਦੇ ਵੱਡੀ ਗਿਣਤੀ 'ਚ ਲੋਕਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਅੱਖਾਂ ਦੀ ਸੰਭਾਲ ਸੰਬੰਧੀ ਜਾਗਰੂਕ ਵੀ ਕੀਤਾ | ਇਸ ਮੌਕੇ ਡਾ. ਇੰਤਖਾਬ ਨੇ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਰਾਹੀਂ ਅੱਖਾਂ ਦੀ ਬਣਤਰ, ਅੱਖਾਂ ਦੇ ਕੰਮ ਕਰਨ ਦੀ ਪ੍ਰਕਿਰਿਆ ਅਤੇ ਅੱਖਾਂ ਨਾਲ ਸੰਬੰਧਿਤ ਬਿਮਾਰੀਆਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਮੋਬਾਈਲ ਫੋਨ ਤੇ ਕੰਪਿਊਟਰ ਦੀ ਵੱਧ ਵਰਤੋਂ ਕਾਰਨ ਅੱਖਾਂ 'ਤੇ ਬੁਰਾ ਪ੍ਰਭਾਵ ਪੈਂਦਾ ਹੈ ਇਸ ਲਈ ਸਮੇਂ-ਸਮੇਂ 'ਤੇ ਅੱਖਾਂ ਦੀ ਜਾਂਚ ਅਤੇ ਸੰਭਾਲ ਬਹੁਤ ਜ਼ਰੂਰੀ ਹੈ | ਡਾ. ਕੁਲਵਿੰਦਰ ਸਿੰਘ ਨੇ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਨਾਲ ਸੰਬੰਧਿਤ ਸਮੱਸਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰ. ਡਾ. ਰਣਜੀਤ ਸਿੰਘ ਨੇ ਕਿਹਾ ਕਿ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਹਮੇਸ਼ਾ ਹੀ ਵਿਦਿਆਰਥੀਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਤੇ ਸਮਾਜਿਕ ਜਾਗਰੂਕਤਾ ਵੱਲ ਵੀ ਵਿਸ਼ੇਸ਼ ਧਿਆਨ ਦਿੰਦਾ ਆ ਰਿਹਾ ਹੈ | ਉਨ੍ਹਾਂ ਥਿੰਦ ਆਈ ਹਸਪਤਾਲ ਜਲੰਧਰ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਭਵਿੱਖ ਵਿਚ ਵੀ ਅਜਿਹੇ ਸਮਾਜ ਭਲਾਈ ਦੇ ਉਪਰਾਲੇ ਜਾਰੀ ਰਹਿਣਗੇ | ਇਸ ਮੌਕੇ ਈਕੋ ਕਲੱਬ ਦੇ ਮੈਂਬਰ ਡਾ. ਗੁਲਬਹਾਰ ਸਿੰਘ, ਪ੍ਰੋ. ਅਮਨਜੀਤ ਸਿੰਘ, ਪ੍ਰੋ. ਦੀਕਸ਼ਾ ਦੇਵੀ, ਡਾ. ਕੁਲਦੀਪ ਕੌਰ, ਪ੍ਰੋ. ਰਵਿੰਦਰ ਕੌਰ, ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਧ ਬਾਬਾ ਜੰਬੂਜੀਤ ਦੇ ਅਸਥਾਨ ਨੂੰ ਬਣਨ ਜਾ ਰਹੀ ਸੜਕ ਦਾ 'ਆਪ' ਆਗੂ ਕਟਾਰੀਆ ਵਲੋਂ ਦੌਰਾ ਅਗਲੀ ਖ਼ਬਰ ਅਮਰਦੀਪ ਸਕੂਲ ਵਿਖੇ ਡਾ. ਹਰਭਜਨ ਸਿੰਘ ਕਰਨਾਣਾ ਹੋਏ ਵਿਦਿਆਰਥੀਆਂ ਦੇ ਰੂਬਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।