19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪਿੰਡ ਟੋਰੋਵਾਲ ਵਿਖੇ ਨੈਸ਼ਨਲ ਬੈਕਟਰ ਬੌਰਨ ਡਿਸੀਜ਼ ਕੰਟਰੋਲ ਪ੍ਰੋਗਰਾਮ ਤਹਿਤ ਕੀਤਾ ਜਾਗਰੂਕ

ਅਜੀਤ ਡੈਸਕ 27-05-2026
ਪੋਜੇਵਾਲ ਸਰਾਂ, 26 ਮਈ (ਨਵਾਂਗਰਾਈਾ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ ਪੀ. ਐਚ. ਸੀ. ਸੜੋਆ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਟੋਰੋਵਾਲ ਵਿਖੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਨੈਸ਼ਨਲ ਵੈਕਟਰ ਬੌਰਨ ਡਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਡੇਂਗੂ, ਮਲੇਰੀਆ ਅਤੇ ਚਿਕਣਗੁਨੀਆਂ ਦੇ ਬਚਾਅ ਸੰਬੰਧੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਖੜੇ੍ਹ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਇਹ ਮੱਛਰ ਦਿਨ ਵੇਲੇ ਕੱਟਦੇ ਹਨ ਇਸ ਲਈ ਸਾਨੂੰ ਕੂਲਰਾਂ ਗਮਲਿਆਂ ਫਰਿਜਾਂ ਦੀਆਂ ਟਰੇਆਂ ਤੇ ਪਾਣੀ ਦੇ ਭਾਂਡਿਆਂ ਨੂੰ ਹਫਤੇ 'ਚ ਇਕ ਦਿਨ ਜ਼ਰੂਰ ਸਾਫ ਕਰਕੇ ਸੁਕਾਉਣਾ ਚਾਹੀਦਾ ਹੈ | ਡੇਂਗੂ ਦੇ ਟੈਸਟ ਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ | ਇਸ ਮੌਕੇ ਸਰਪੰਚ ਕੁਲਵਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਰਾਜ ਕੁਮਾਰ, ਆਸ਼ਾ ਵਰਕਰ ਰੁਪਿੰਦਰ ਕੌਰ ਤੇ ਪੰਚਾਇਤ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਵਿਸ਼ਵ ਫੁੱਟਬਾਲ ਦਿਵਸ 'ਤੇ ਨਵਾਂਸ਼ਹਿਰ 'ਚ ਫੁੱਟਬਾਲ ਮੈਚ ਕਰਵਾਇਆ ਅਗਲੀ ਖ਼ਬਰ ਹਵੇਲੀ 'ਚੋਂ 2 ਮੱਝਾਂ ਤੇ ਕੱਟਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।